ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੱਪ ਦੇ ਡੱਸਣ ਨਾਲ ਦੋ ਸਕੀਆਂ ਭੈਣਾਂ ਦੀ ਮੌਤ

ਸੱਪ ਦੇ ਡੱਸਣ ਨਾਲ ਪਿੰਡ ਪਵਾਤ ਵਿਖੇ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਨੁਪਮ (11) ਅਤੇ ਸੁਰਭੀ (8) ਵਜੋਂ ਹੋਈ ਹੈ ਜੋ ਕਿ ਸਕੂਲ ਵਿਚ ਪੜ੍ਹਦੀਆਂ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੀ ਮਾਤਾ ਆਸ਼ਾ...
Advertisement

ਸੱਪ ਦੇ ਡੱਸਣ ਨਾਲ ਪਿੰਡ ਪਵਾਤ ਵਿਖੇ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਨੁਪਮ (11) ਅਤੇ ਸੁਰਭੀ (8) ਵਜੋਂ ਹੋਈ ਹੈ ਜੋ ਕਿ ਸਕੂਲ ਵਿਚ ਪੜ੍ਹਦੀਆਂ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੀ ਮਾਤਾ ਆਸ਼ਾ ਦੇਵੀ ਨੇ ਦੱਸਿਆ ਕਿ ਉਸ ਦੇ 6 ਬੱਚੇ ਹਨ ਅਤੇ ਉਹ ਪਿਛਲੇ 4-5 ਸਾਲਾਂ ਤੋਂ ਪਿੰਡ ਪਵਾਤ ਵਿਖੇ ਖੇਤਾਂ ਵਿਚ ਬਣੀ ਇੱਕ ਮੋਟਰ ਨੇੜੇ ਆਪਣੀ ਝੁੱਗੀਆਂ ਬਣਾ ਕੇ ਰਹਿ ਰਹੇ ਹਨ।

Advertisement

ਉਸਨੇ ਦੱਸਿਆ ਕਿ ਰਾਤ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਦੀਆਂ ਦੋਵੇਂ ਲੜਕੀਆਂ ਮੋਟਰ ਵਾਲੇ ਕਮਰੇ ਦੀ ਛੱਤ ’ਤੇ ਜਾ ਕੇ ਸੌਂ ਗਈਆਂ। ਰਾਤ ਕਰੀਬ 1 ਵਜੇ ਉਹ ਲਾਈਟ ਆਉਣ ਤੋਂ ਬਾਅਦ ਹੇਠਾਂ ਉੱਤਰ ਆਈਆਂ ਅਤੇ ਆ ਕੇ ਝੁੱਗੀ ਵਿਚ ਸੌਂ ਗਈਆਂ। ਲਾਈਟ ਜਾਣ ਤੋਂ ਬਾਅਦ ਇਹ ਮੁੜ ਛੱਤ ’ਤੇ ਚਲੀਆਂ ਗਈਆਂ ਜਿੱਥੇ ਉਕਤ ਦੋਵੇਂ ਲੜਕੀਆਂ ਨੇ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਸਾਰੇ ਜਾਗ ਪਏ ਅਤੇ ਦੇਖਿਆ ਕਿ ਇੱਕ ਸੱਪ ਹੇਠਾਂ ਵਿਹੜੇ ਵਿਚ ਫਿਰ ਰਿਹਾ ਹੈ, ਜਿਸ ਨੂੰ ਮਾਰ ਦਿੱਤਾ ਗਿਆ। ਕਰੀਬ 2 ਵਜੇ ਲੜਕੀ ਅਨੁਪਮ ਦੇ ਮੂੰਹ ’ਚੋਂ ਝੱਗ ਆਉਣੀ ਸ਼ੁਰੂ ਹੋ ਗਈ ਅਤੇ 5 ਮਿੰਟ ਬਾਅਦ ਦੂਸਰੀ ਲੜਕੀ ਸੁਰਭੀ ਦੇ ਮੂੰਹ ’ਚੋਂ ਵੀ ਝੱਗ ਨਿਕਲਣ ਲੱਗ ਪਈ, ਜਿਨ੍ਹਾਂ ’ਚੋਂ ਇੱਕ ਲੜਕੀ ਦੇ ਗਲੇ ਤੇ ਦੂਜੀ ਲੜਕੀ ਦੇ ਹੱਥ ’ਤੇ ਸੱਪ ਵਲੋਂ ਡੱਸਣ ਦੇ ਨਿਸ਼ਾਨ ਬਣੇ ਹੋਏ ਸਨ। ਇਸ ਤੋਂ ਬਾਅਦ ਦੋਵੇਂ ਲੜਕੀਆਂ ਨੂੰ ਮਾਛੀਵਾੜਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੋਵੇਂ ਲੜਕੀਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਆਸ਼ਾ ਦੇਵੀ ਨੇ ਦੱਸਿਆ ਕਿ ਉਸ ਦੀਆਂ ਦੋਵੇਂ ਲੜਕੀਆਂ ਦੀ ਮੌਤ ਸੱਪ ਦੇ ਡੱਸਣ ਕਾਰਨ ਹੋਈ ਹੈ।

 

Advertisement
Show comments