ਪੰਜ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ
ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਦੇ ਸੀਆਈਏ ਸਟਾਫ ਨੇ ਦੋ ਤਸਕਰਾਂ ਨੂੰ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਡਰੱਗ ਮਨੀ, 2 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ ਥਾਣਾ...
Advertisement
ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਦੇ ਸੀਆਈਏ ਸਟਾਫ ਨੇ ਦੋ ਤਸਕਰਾਂ ਨੂੰ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਡਰੱਗ ਮਨੀ, 2 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ ਥਾਣਾ ਫਿਰੋਜ਼ਪੁਰ ਸ਼ਹਿਰ ਵਿੱਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਪੁਲੀਸ ਦੇ ਇੰਸਪੈਕਟਰ ਮੋਹਿਤ ਧਵਨ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਾਜਨ ਵਾਸੀ ਬਸਤੀ ਆਵਾ ਥਾਣਾ ਫਿਰੋਜ਼ਪੁਰ ਸ਼ਹਿਰ ਤੇ ਰਮੇਸ਼ ਉਰਫ ਵਿਸ਼ਾਲ ਵਾਸੀ ਨੋਰੰਗ ਕੇ ਲੇਲੀ ਵਾਲਾ ਜੋ ਹੈਰੋਇਨ ਵੇਚਣ ਦੇ ਆਦੀ ਹਨ, ਨੂੰ ਗ੍ਰਿਫਤਾਰ ਕੀਤਾ। ਉਕਤ ਵਿਅਕਤੀਆਂ ਕੋਲੋਂ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਡਰੱਗ ਮਨੀ, 2 ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ, ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Advertisement
Advertisement
Advertisement
×