ਅਮਲੋਹ (ਰਾਮ ਸਰਨ ਸੂਦ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੇ ਦੋ ਵਿਦਿਆਰਥੀ ਪੰਜਾਬ ਦੀ ਮੈਰਿਟ ਲਿਸਟ ਵਿਚ ਆਏ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਅਰਚਨਾ ਮਹਾਜਨ ਅਤੇ ਮੀਡੀਆ ਕੋਆਰਡੀਨੇਟਰ ਧਰਮ ਸਿੰਘ ਰਾਈਏਵਾਲ ਨੇ ਦੱਸਿਆ ਕਿ ਇਸ ਸਕੂਲ ਦੇ ਨਾਨ-ਮੈਡੀਕਲ ਦੇ ਵਿਦਿਆਰਥੀ ਮਨਜੋਬਨ ਸਿੰਘ ਨੇ 500 ਵਿਚੋਂ 491 ਅੰਕ ਪ੍ਰਾਪਤ ਕੀਤੇ ਹਨ ਜਦੋਂਕਿ ਵਿਦਿਆਰਥਣ ਦਿਲਪ੍ਰੀਤ ਕੌਰ ਨੇ 490 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ।