DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਫ਼ਿਰੋਜ਼ਪੁਰ ਛਾਉਣੀ ਵਿੱਚ ਆਵਾਰਾ ਕੁੱਤੇ ਦੇ ਹਮਲੇ ਨਾਲ ਦੋ ਸਾਲਾ ਬੱਚਾ ਗੰਭੀਰ ਜ਼ਖ਼ਮੀ, ਲੋਕਾਂ ਵਿੱਚ ਭਾਰੀ ਰੋਸ

ਬੱਚੇ 'ਤੇ ਹਮਲੇ ਤੋਂ ਬਾਅਦ ਰੋਹ ਵਿੱਚ ਆਏ ਲੋਕਾਂ ਨੇ ਡੀ ਸੀ ਨਾਲ ਕੀਤੀ ਮੁਲਾਕਾਤ, ਆਵਾਰਾ ਕੁੱਤਿਆਂ ਦੇ ਖ਼ਤਰੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
featured-img featured-img
ਫੋਟੋ: ਛਾਉਣੀ ਖੇਤਰ ਦੇ ਨਿਵਾਸੀ ਅੱਜ ਡੀਸੀ ਦੀਪਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਸੌਂਪਦੇ ਹੋਏ
Advertisement

ਫਿਰੋਜ਼ਪੁਰ ਛਾਉਣੀ ਖੇਤਰ ਵਿੱਚ ਬੀਤੀ ਸ਼ਾਮ ਇੱਕ ਦੋ ਸਾਲ ਦੇ ਬੱਚੇ 'ਤੇ ਅਵਾਰਾ ਕੁੱਤੇ ਵੱਲੋਂ ਕੀਤੇ ਗਏ ਭਿਆਨਕ ਹਮਲੇ ਕਾਰਨ ਲੋਕਾਂ ਵਿੱਚ ਵਿਆਪਕ ਰੋਹ ਫੈਲਾ ਗਿਆ ਹੈ। ਸੈਂਕੜੇ ਨਿਵਾਸੀਆਂ ਨੇ ਰਿਹਾਇਸ਼ੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਖਤਰੇ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਸਥਾਨਕ ਲੋਕਾਂ ਨੇ ਅੱਜ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਪ੍ਰਸ਼ਾਸਨ ਨੂੰ ਆਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਤੁਰੰਤ ਅਤੇ ਨਿਰੰਤਰ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ।

Advertisement

ਇਹ ਘਟਨਾ ਸੋਮਵਾਰ ਸ਼ਾਮ ਦੀ ਹੈ ਜਦੋਂ ਕਪਿਲ ਬਾਂਸਲ ਦਾ ਪੁੱਤਰ ਰਾਘਵ (2) ਛਾਉਣੀ ਖੇਤਰ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ, ਤਾਂ ਇੱਕ ਅਵਾਰਾ ਕੁੱਤੇ ਨੇ ਉਸ ਉੱਤੇ ਹਮਲਾ ਕਰ ਦਿੱਤਾ। ਉਸ ਦੇ ਪਰਿਵਾਰ ਅਨੁਸਾਰ, ਕੁੱਤੇ ਨੇ ਲਗਪਗ 10 ਮਿੰਟ ਤੱਕ ਬੱਚੇ ਨੂੰ ਨੋਚਿਆ, ਜਦੋਂ ਤੱਕ ਸਥਾਨਕ ਲੋਕਾਂ ਨੇ ਉਸ ਨੂੰ ਛੁਡਾਇਆ ਨਹੀਂ।

Advertisement

ਇਸ ਹਮਲੇ ਕਾਰਨ ਰਾਘਵ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਕੁੱਤੇ ਦੇ ਦੰਦ ਉਸ ਦੇ ਗੱਲ੍ਹ ਵਿੱਚ ਲੱਗ ਗਏ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਪਿਤਾ ਕਪਿਲ ਨੇ ਦੱਸਿਆ ਕਿ ਸੱਟਾਂ ਬਹੁਤ ਗੰਭੀਰ ਹਨ ਅਤੇ ਇੰਨੀ ਛੋਟੀ ਉਮਰ ਵਿੱਚ ਬੱਚੇ ਨੂੰ ਕਈ ਸਰਜਰੀਆਂ ਕਰਵਾਉਣੀਆਂ ਪੈ ਸਕਦੀਆਂ ਹਨ।

ਇਹ ਦਿਲ ਕੰਬਾਊ ਘਟਨਾ ਇਲਾਕੇ ਵਿੱਚ ਲੱਗੇ ਇੱਕ ਸੀ ਸੀ ਟੀ ਵੀ ਕੈਮਰੇ 'ਚ ਕੈਦ ਹੋ ਗਈ। ਇਹ ਫੁਟੇਜ ਹਮਲੇ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਇਸ ਘਟਨਾ ਨੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇਆਮ ਘੁੰਮ ਰਹੇ ਅਵਾਰਾ ਕੁੱਤਿਆਂ ਖ਼ਿਲਾਫ਼ ਫੌਰੀ ਕਾਰਵਾਈ ਦੀ ਮੰਗ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਛਾਉਣੀ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਅਕਸਰ ਘੁੰਮਦੇ ਦੇਖੇ ਜਾਂਦੇ ਹਨ, ਜੋ ਕਿ ਬੱਚਿਆਂ, ਬਜ਼ੁਰਗਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਗੰਭੀਰ ਖ਼ਤਰਾ ਬਣ ਰਹੇ ਹਨ।

ਸਥਾਨਕ ਲੋਕਾਂ ਦੀਆਂ ਚਿੰਤਾਵਾਂ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੇ ਇਹ ਮਾਮਲਾ ਐੱਸ ਡੀ ਐੱਮ ਅਭਿਸ਼ੇਕ ਸ਼ਰਮਾ ਨੂੰ ਸੌਂਪ ਦਿੱਤਾ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਅਧਿਕਾਰੀਆਂ ਨੇ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਅਵਾਰਾ ਕੁੱਤਿਆਂ ਦੇ ਖ਼ਤਰੇ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਅਵਾਰਾ ਕੁੱਤਿਆਂ ਲਈ ਆਸਰਾ ਬਣਾਉਣ ਵੱਲ ਯਤਨ ਕੀਤੇ ਜਾਣਗੇ।

ਛਾਉਣੀ ਬੋਰਡ ਦੇ ਸੈਨੇਟਰੀ ਸੁਪਰਡੈਂਟ ਅਭਿਸ਼ੇਕ ਪਾਂਡੇ ਨੇ ਕਿਹਾ ਕਿ ਬੋਰਡ ਅਵਾਰਾ ਕੁੱਤਿਆਂ ਨੂੰ ਫੜਨ ਲਈ ਸਮੇਂ-ਸਮੇਂ 'ਤੇ ਮੁਹਿੰਮਾਂ ਚਲਾਉਂਦਾ ਹੈ ਪਰ ਕਈ ਵਾਰ ਕੁੱਤਾ ਪ੍ਰੇਮੀਆਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨਿਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਨੂੰ ਭੋਜਨ ਨਾ ਦੇਣ, ਕਿਉਂਕਿ ਅਜਿਹੇ ਸਥਾਨਾਂ 'ਤੇ ਖਾਣਾ ਪਾਉਣ ਨਾਲ ਕੁੱਤੇ ਉੱਥੇ ਇਕੱਠੇ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਤਹਿਤ ਨਸਬੰਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

Advertisement
×