ਮੰਡੀ ਗੋਬਿੰਦਗੜ੍ਹ: ਜ਼ਿਲ੍ਹਾ ਪੁਲੀਸ ਮੁਖੀ ਰਵਜੋਤ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੇ 2 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਮੁਹੰਮਦ ਜਮੀਲ ਨੇ ਦੱਸਿਆ ਕਿ ਲਾਡਪੁਰ ਸੂਏ ’ਤੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਕੀਤੀ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਜਦੋਂ ਇੱਕ ਹੌਂਡਾ ਸਿਵਿਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਨਿਆਜ਼ੀ ਖਾਨ ਵਾਸੀ ਅਮਲੋਹ ਅਤੇ ਰਵੀ ਸਿੰਘ ਵਾਸੀ ਸਲਾਣੀ ਵਜੋਂ ਹੋਈ। -ਨਿੱਜੀ ਪੱਤਰ ਪ੍ਰੇਰਕ