ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕੋ ਦਿਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਇੱਕ ਨੌਜਵਾਲ ਪਿੰਡ ਝਰੋੜ ਅਤੇ ਦੂਜਾ ਮੁਕਤਸਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮੁਕਤਸਰ ਦੇ ਆਦੇਸ਼ ਨਗਰ ਵਿੱਚ ਬੀਤੇ ਦਿਨ ਚਿੱਟੇ ਕਾਰਨ ਲਵਪ੍ਰੀਤ ਸਿੰਘ (28) ਦੀ ਮੌਤ ਹੋ ਗਈ। ਨੌਜਵਾਨ ਦੇ ਪਿਤਾ ਜਗਦੇਵ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲੀਸ ਨੇ ਚਿੱਟਾ ਸਪਲਾਈ ਕਰਨ ਦੇ ਦੋਸ਼ ਹੇਠ ਕਈ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਦੌਰਾਨ ਬੀਤੇ ਦਿਨ ਜ਼ਿਲ੍ਹੇ ਦੇ ਪਿੰਡ ਝੋਰੜ ਵਿੱਚ 26 ਜੂਨ ਨੂੰ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੇ ਪਿਤਾ ਬੀਰਬਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਮਲੋਟ ਦੀ ਪੁਲੀਸ ਨੇ ਅਮਨਦੀਪ ਸਿੰਘ, ਬੱਬੂ ਕੌਰ, ਨਿਰਮਲ ਸਿੰਘ, ਬਿੱਟੂ ਸਿੰਘ, ਸੋਮਵਤੀ ਦੇਵੀ, ਅਮਰਬੀਰ ਸਿੰਘ, ਜੱਗਾ ਵਾਸੀ ਝੋਰੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ