ਪੱਤਰ ਪ੍ਰੇਰਕ
ਜ਼ੀਰਾ, 6 ਜੁਲਾਈ
ਇੱਥੇ ਬੀਤੀ ਰਾਤ ਕਸਬਾ ਮੱਖੂ ਦੀ ਸੁਲਤਾਨਪੁਰ ਰੋਡ ’ਤੇ ਆਈ ਟਵੰਟੀ ਕਾਰ ਅਤੇ ਟਰੱਕ ਦਰਮਿਆਨ ਟੱਕਰ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਤ ਗਈ। ਮ੍ਰਿਤਕ ਜਗਪ੍ਰੀਤ ਸਿੰਘ (40) ਪੁੱਤਰ ਬਲਕਾਰ ਸਿੰਘ ਵਾਸੀ ਵਾੜਾ ਕਾਲੇ ਆਲਾ ਅਤੇ ਸੁਰਜੀਤ ਸਿੰਘ (45) ਪੁੱਤਰ ਬਲਵੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਆਪਣੇ ਦੋਸਤਾਂ ਨਾਲ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ। ਇਸ ਦੌਰਾਨ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਦੋਵਾਂ ਵਿਅਕਤੀਆਂ ਦੀ ਥਾਂ ’ਤੇ ਹੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ ਜ਼ੀਰਾ ਵਿੱਚ ਤਾਇਨਾਤ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਥਾਣਾ ਮੱਖੂ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।