ਪਰਮਜੀਤ ਸਿੰਘ
ਫਾਜ਼ਿਲਕਾ, 27 ਜਨਵਰੀ
ਫਾਜ਼ਿਲਕਾ ਦੇ ਨੇੜਲੇ ਪਿੰਡ ਬਹਿਕ ਖਾਸ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਤੋਂ ਦੋ ਨੌਜਵਾਨ ਇੱਕ ਫੌਜੀ ਜਵਾਨ ਨੂੰ ਛੱਡਣ ਲਈ ਗਏ ਸਨ। ਵਾਪਸ ਆਉਂਦੇ ਹੋਏ ਜ਼ੀਰਾ ਨੇੜੇ ਉਨ੍ਹਾਂ ਦੀ ਕਾਰ ਦੀ ਟੱਕਰ ਇੱਕ ਟਰਾਲੇ ਨਾਲ ਹੋ ਗਈ, ਜਿਸ ਦੌਰਾਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਪੁਲੀਸ ਮੁਲਾਜ਼ਮ ਨੇ ਫੋਨ ਕਰ ਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਪੂਰਨ ਸਿੰਘ ਦੇ ਪੁੱਤਰ ਰਣਦੀਪ ਸਿੰਘ ਅਤੇ ਮੱਖਣ ਸਿੰਘ ਦੇ ਪੁੱਤਰ ਗੁਰਮੇਜ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।