DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧੂਰੀ ਵਿੱਚ ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਤਲ

ਪੁਲੀਸ ਵੱਲੋਂ ਮਾਮਲਾ ਦਰਜ

  • fb
  • twitter
  • whatsapp
  • whatsapp
featured-img featured-img
ਕੱਕੜਵਾਲ ਚੌਕ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਧਰਨਾ ਦਿੰਦੇ ਹੋਏ। -ਫੋਟੋ ਸੋਢੀ
Advertisement

ਇਥੋਂ ਦੇ ਕੱਕੜਵਾਲ ਚੌਕ ਵਿੱਚ ਅੱਜ ਬਾਅਦ ਦੁਪਹਿਰ ਦੋ ਧੜਿਆਂ ਦੀ ਲੜਾਈ ਵਿੱਚ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਇਹ ਦੋਵੇਂ ਨੌਜਵਾਨ ਧੂਰੀ ਵਾਸੀ ਹਨ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਿਸੇ ਗੱਲ ਕਾਰਨ ਦੋ ਧੜਿਆਂ ਵਿੱਚ ਤਕਰਾਰ ਵੱਧ ਗਈ, ਜਿਸ ਕਾਰਨ ਦੋਵੇਂ ਧੜਿਆਂ ਵਿੱਚ ਲੜਾਈ ਦੌਰਾਨ ਅਨਿਲ ਕੁਮਾਰ ਪੁੱਤਰ ਲੱਖੀ ਰਾਮ, ਦੇਵ ਕੁਮਾਰ ਪੁੱਤਰ ਸ਼ਸ਼ੀ ਕੁਮਾਰ ਦੀ ਮੌਤ ਹੋ ਗਈ।

ਇਨ੍ਹਾਂ ਦੋਵਾਂ ਨੂੰ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਵੱਲੋਂ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਘਟਨਾ ਸਥਾਨ ’ਤੇ ਲੱਗੇ ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ। ਡੀ ਐੱਸ ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਕੈਮਰਿਆਂ ਤੋਂ ਕੁਝ ਨੌਜਵਾਨਾਂ ਦੀ ਪਛਾਣ ਹੋਈ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰਚਾ ਦਰਜ ਕਰ ਲਿਆ ਗਿਆ ਪਰ ਡਾਕਟਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਪਰਚੇ ਵਿੱਚ ਧਾਰਾਵਾਂ ਦਾ ਵਾਧਾ ਕੀਤਾ ਜਾਵੇਗਾ।

Advertisement

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਧਰਨਾ ਲਾਇਆ

Advertisement

ਦੁੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੱਕੜਵਾਲ ਚੌਕ ਵਿੱਚ ਧਰਨਾ ਲਗਾ ਦਿੱਤਾ ਹੈ ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਉਹ ਓਨਾ ਚਿਰ ਉਹ ਧਰਨਾ ਨਹੀਂ ਚੁੱਕਣਗੇ ਜਿੰਨਾ ਚਿਰ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਅੰਦਰ ਦਿਨ ਦਿਹਾੜੇ ਕਤਲ ਹੋਣਾ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਪਰ ਸੁਆਲ ਖੜ੍ਹੇ ਕਰਦਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਹਲਕਾ ਹੋਣ ਕਾਰਨ ਇੱਥੇ ਪੁਲੀਸ ਦੀ ਗਸ਼ਤ ਹਰ ਸਮੇਂ ਰਹਿੰਦੀ ਹੈ। ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪੁਲੀਸ ਦਾ ਕੋਈ ਉੱਚ ਅਧਿਕਾਰੀ ਧਰਨੇ ਵਾਲੀ ਥਾਂ ਨਹੀਂ ਪੁੱਜਿਆ।

Advertisement
×