ਫ਼ਤਹਿਗੜ੍ਹ ਸਾਹਿਬ: ਸਰਹਿੰਦ ਦੇ ਜੋਤੀ ਸਰੂਪ ਚੌਕ ਨੇੜੇ ਐੱਚ.ਡੀ.ਐਫ.ਸੀ. ਬੈਂਕ ਕੋਲ ਵਾਪਰੇ ਇੱਕ ਸੜਕ ਹਾਦਸੇ ’ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਜਾ ਰਹੇ ਪਿੰਡ ਸ਼ਹੀਦਗੜ੍ਹ ਦੇ ਵਸਨੀਕ ਨੌਜਵਾਨ ਸਿਮਰਨਜੀਤ ਸਿੰਘ ਅਤੇ ਵਰਿੰਦਰ ਸਿੰਘ ਜਦੋਂ ਸਰਹਿੰਦ-ਬਸੀ ਰੋਡ ’ਤੇ ਸਥਿਤ ਐਚ.ਡੀ.ਐਫ.ਸੀ. ਬੈਂਕ ਨੇੜੇ ਪਹੁੰਚੇ ਤਾਂ ਇੱਕ ਰੇਹੜੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਸੱਟਾਂ ਲੱਗੀਆਂ। ਦੋਵਾਂ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾਖ਼ਲ ਕਰਵਾਇਆ ਗਿਆ ਹੈ। – ਪੱਤਰ ਪ੍ਰੇਰਕ