ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਹਿ ਮੁੱਖ ਮੰਤਰੀ ਵੱਲੋਂ ਰਿਲੀਜ਼

ਭਗਵੰਤ ਮਾਨ ਵੱਲੋਂ ਵਿਧਾਇਕ ਦੇ ਸਾਹਿਤਕ ਉਪਰਾਲੇ ਦੀ ਸ਼ਲਾਘਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 17 ਅਪਰੈਲ

Advertisement

ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਹਿ ‘ਤੂੰ ਇੱਕ ਦੀਵਾ ਬਣ’ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਕਵਿਤਾਵਾਂ ਦੀ ਰਚਨਾ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ, ਪੰਜਾਬ ਦੇ ਭਖਦੇ ਮੁੱਦਿਆਂ ਅਤੇ ਆਮ ਘਰਾਂ ਵਿੱਚੋਂ ਉੱਠ ਕੇ ਸੰਘਰਸ਼ਾਂ ਦੀ ਭੱਠੀ ਵਿੱਚ ਤਪ ਕੇ ਹੀਰਾ ਬਣੇ ਹਰ ਇਨਸਾਨ ਦੀ ਕਹਾਣੀ ਦੀ ਬਾਤ ਪਾਉਂਦਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਕਾਵਿ ਸੰਗ੍ਰਹਿ ‘ਤੂੰ ਇੱਕ ਦੀਵਾ ਬਣ’ ਸਮਾਜ ਲਈ ਇੱਕ ਸੇਧ ਦਾ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਅੱਜ ਦੇ ਮੋਬਾਈਲ ਕ੍ਰਾਂਤੀ ਦੇ ਯੁੱਗ ਵਿੱਚ ਜਦੋਂ ਹਰ ਇਨਸਾਨ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ, ਤਾਂ ਅਜਿਹੇ ਮੌਕੇ 24 ਘੰਟੇ ਆਮ ਜਨਤਾ ਦੇ ਕੰਮਾਂ ਕਾਰਾਂ ਅਤੇ ਨਿੱਜੀ ਜ਼ਿੰਦਗੀ ਵਿੱਚ ਮਸ਼ਰੂਫ ਰਹਿਣ ਦੇ ਬਾਵਜੂਦ ਵਿਧਾਇਕ ਵੱਲੋਂ ਸਾਹਿਤਕ ਰਚਨਾ ਕਰਨੀ ਸਮਾਜ ਲਈ ਇੱਕ ਚੰਗੇ ਸੁਨੇਹੇ ਦਾ ਕੰਮ ਕਰੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਤੇ ਸੁਖਵੀਰ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲਵਾਂ, ਹਰਦੀਪ ਸਿੰਘ ਧੂਰਕੋਟ, ਗੁਰਤੇਜ ਸਿੰਘ, ਸੰਦੀਪ ਸਿੰਘ ਸਰਾਂ ਅਤੇ ਬੂਟਾ ਸਿੰਘ ਜੱਸੜ ਹਾਜ਼ਰ ਸਨ।

Advertisement
Show comments