ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਦਸੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਦੀਆਂ 7 ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12 ਦਸੰਬਰ ਨੂੰ 4 ਘੰਟੇ ਦੇ ਰੇਲ ਰੋਕੋ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਹਰ ਸੰਘਰਸ਼ ਵਿਚ ਮਜ਼ਦੂਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ।
ਇਸ ਲਈ ਉਗਰਾਹਾਂ ਧੜਾ ਉਨ੍ਹਾਂ ਦੀ ਹਮਾਇਤ ਕਰੇਗਾ। ਉਨ੍ਹਾਂ ਆਖਿਆ ਕਿ ਕਿਸਾਨ ਸੰਘਰਸ਼ ਵਿਚ ਖੇਤ ਮਜ਼ਦੂਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਅੱਜ ਵੀ ਅੰਮ੍ਰਿਤਸਰ, ਮੋਰਿੰਡਾ, ਪਟਿਆਲਾ, ਬਠਿੰਡਾ ਆਦਿ ਕਈ ਥਾਵਾਂ ‘ਤੇ ਕਿਸਾਨ ਇਸ ਤਰ੍ਹਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ।