ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਸਤੰਬਰ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਹੋਰ ਕਿਸਾਨ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਪਟਿਆਲਾ ਵਿੱਚ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬਾਅਦ ਦੁਪਹਿਰ ਤਿੰਨ ਵਜੇ ਤੱਕ ਇਸ ਮੋਰਚੇ ਵਿੱਚ ਕਈ ਹਜ਼ਾਰ ਕਿਸਾਨ ਕੁਝ ਚੁੱਕੇ ਹਨ। ਇਹ ਪੱਕਾ ਮੋਰਚਾ ਇੱਥੇ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ ਲਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਇਸ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਪੱਕੇ ਮੋਰਚੇ ਕਾਰਨ ਇਸ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।