DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਰਿਵਾਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ 29 ਸਤੰਬਰ ਤੱਕ ਦਾ ਅਲਟੀਮੇਟਮ: ਕਿਸਾਨ ਜਥੇਬੰਦੀਆਂ

ਤਿੰਨ ਸਾਲਾ ਬੱਚੀ ਅਜੇ ਵੀ ਪੀ ਜੀ ਆਈ ਵਿੱਚ ਜ਼ਿੰਦਗੀ ਲਈ ਲੜ ਰਹੀ ਹੈ ਜੰਗ

  • fb
  • twitter
  • whatsapp
  • whatsapp
featured-img featured-img
ਫੋਟੋ : ਮੀਟਿੰਗ ਮਗਰੋਂ ਇਕੱਤਰ ਹੋਏ ਕਿਸਾਨ ਆਗੂ
Advertisement

ਲੁੱਟ ਦੀ ਸ਼ਿਕਾਇਤ ਕਰਨ ਵਾਲੇ ਪਰਿਵਾਰ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਹਮਲਾਵਰਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਪੁਲੀਸ ਪ੍ਰਸ਼ਾਸਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਿਆਦ ਤੱਕ ਹਮਲਾਵਰਾਂ ਨੂੰ ਕਾਬੂ ਨਾ ਕੀਤਾ ਗਿਆ, ਤਾਂ ਉਹ 30 ਸਤੰਬਰ ਨੂੰ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੀਆਂ।

ਗੁਰਦੁਆਰਾ ਭਗਤ ਧੰਨਾ ਜੀ ਵਿਖੇ ਗੁਰਮੀਤ ਸਿੰਘ ਛੱਜੂਭੱਟ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਨੌਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਵੀ ਹਮਲਾਵਰਾਂ ਦਾ ਖੁੱਲ੍ਹੇਆਮ ਘੁੰਮਣਾ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਜ਼ਰੂਰੀ ਹੈ।

Advertisement

ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਇੱਕ ਪਰਿਵਾਰ ਨੇ ਲੁੱਟ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਸ਼ਿਕਾਇਤ ਦੇ ਅਗਲੇ ਹੀ ਦਿਨ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਤਿੰਨ ਸਾਲਾ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਸੀ। ਬੱਚੀ ਅਜੇ ਵੀ ਪੀ ਜੀ ਆਈ, ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਹਮਲਾ ਉਨ੍ਹਾਂ ਨੂੰ ਸ਼ਿਕਾਇਤ ਵਾਪਸ ਲੈਣ ਅਤੇ ਡਰਾਉਣ ਦੀ ਨੀਅਤ ਨਾਲ ਕੀਤਾ ਗਿਆ ਸੀ।

Advertisement

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਹੀ ਸੁਰੱਖਿਅਤ ਨਹੀਂ ਰਹਿਣਗੇ, ਤਾਂ ਆਮ ਲੋਕਾਂ ਦਾ ਪੁਲੀਸ ਅਤੇ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਕਿਵੇਂ ਬਣੇਗਾ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

ਉੱਥੇ ਹੀ ਸਦਰ ਥਾਣਾ ਮੁਖੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਹਮਲਾਵਰਾਂ ਨੂੰ ਫੜਨ ਲਈ ਯਤਨ ਜਾਰੀ ਹਨ। ਇਸ ਮਾਮਲੇ ਵਿੱਚ ਸੀ ਆਈ ਏ ਸਟਾਫ ਦੀ ਵੀ ਮਦਦ ਲਈ ਜਾ ਰਹੀ ਹੈ।

Advertisement
×