DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਮੀਨੀ ਵਿਵਾਦ ਕਾਰਨ ਚਾਚੇ-ਭਤੀਜੇ ਦਾ ਕਤਲ

ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਵਿੱਢੀ

  • fb
  • twitter
  • whatsapp
  • whatsapp
featured-img featured-img
ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਮੁਲਾਜ਼ਮ।
Advertisement

ਭੁਪਿੰਦਰ ਪੰਨੀਵਾਲੀਆ

ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਕਾਰਨ ਪਰਿਵਾਰਕ ਮੈਂਬਰਾਂ ਨੇ ਚਾਚੇ ਅਤੇ ਭਤੀਜੇ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਝਰਮਲ ਸਿੰਘ (45) ਪੁੱਤਰ ਮਿੱਠੂ ਸਿੰਘ (ਸਾਬਕਾ ਸਰਪੰਚ) ਅਤੇ ਉਸ ਦੇ ਭਤੀਜੇ ਦਲਜੀਤ ਸਿੰਘ (25) ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ। ਕਾਲਾਂਵਾਲੀ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਚੇਰੇ ਭਰਾ ਨਿੱਕਾ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਮਹਿੰਦਰ ਸਿੰਘ ਦੇ ਨਵੇਂ ਘਰ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ। ਝਰਮਲ ਸਿੰਘ ਅਤੇ ਉਸ ਦਾ ਭਤੀਜਾ ਦਲਜੀਤ ਸਿੰਘ ਸਾਈਕਲ ’ਤੇ ਮਹਿੰਦਰ ਸਿੰਘ ਦੇ ਘਰ ਜਾ ਰਹੇ ਸਨ। ਇਸ ਦੌਰਾਨ ਦਾਦੇ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਮੋਤੀ ਸਿੰਘ, ਬਿੱਕਰ ਸਿੰਘ ਅਤੇ ਜਸਵੰਤ ਸਿੰਘ ਨੇ ਉਨ੍ਹਾਂ ਨੂੰ ਨੌਰੰਗ ਰੋਡ ’ਤੇ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਝਰਮਲ ਸਿੰਘ ਅਤੇ ਦਲਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਕਾਲਾਂਵਾਲੀ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ’ਤੇ ਕਾਲਾਂਵਾਲੀ ਪੁਲੀਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ। ਕਾਲਾਂਵਾਲੀ ਦੇ ਥਾਣਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਝਰਮਲ ਸਿੰਘ ਦੇ ਭਰਾ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
×