DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਾਏ ਨੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ

ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਵਿੰਦਰ ਸਿੰਘ

  • fb
  • twitter
  • whatsapp
  • whatsapp
Advertisement

ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਖੇਤ ਵਿੱਚ ਚੁਬੱਚਾ ਬਣਾਉਣ ਤੋਂ ਰੋਕਣ ’ਤੇ ਤਾਏ ਨੇ ਆਪਣੇ ਭਤੀਜੇ ’ਤੇ ਗੋਲੀਆਂ ਚਲਾ ਕੇ ਉਸ ਨੂੰ ਕਤਲ ਕਰ ਦਿੱਤਾ। ਇਸ ਸਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਮ੍ਰਿਤਕ ਨੌਜਵਾਨ ਦੇ ਇੱਕ ਹੋਰ ਤਾਏ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਤਿੰਨ ਭਰਾ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਕੁਝ ਸਮੇਂ ਤੋਂ ਜ਼ਮੀਨ ਦੀ ਵੰਡ ਕਾਰਨ ਖਿੱਚੋਤਾਣ ਚੱਲ ਰਹੀ ਹੈ। ਅੱਜ ਉਸ ਦਾ ਦੂਸਰਾ ਭਰਾ ਜਦ ਖੇਤ ਵਿੱਚ ਚੁਬੱਚਾ ਬਣਾ ਰਿਹਾ ਸੀ ਤਾਂ ਉਸ ਦੇ ਭਤੀਜੇ ਨੇ ਆਪਣੇ ਤਾਏ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਤੈਸ਼ ਵਿੱਚ ਆਏ ਤਾਏ ਨੇ ਭਤੀਜੇ ’ਤੇ ਆਪਣੇ ਲਾਇਸੰਸੀ 32 ਬੋਰ ਪਿਸਟਲ ਨਾਲ ਚਾਰ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਤਿੰਨ ਉਨ੍ਹਾਂ ਦੇ ਭਤੀਜੇ ਗੁਰਵਿੰਦਰ ਸਿੰਘ (26) ਪੁੱਤਰ ਹਰਜਿੰਦਰ ਸਿੰਘ ਵਾਸੀ ਮਨਸੂਰਵਾਲ ਕਲਾਂ ਦੇ ਲੱਗੇ। ਗੁਰਵਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੀ ਭੈਣ ਅਤੇ ਪਿਤਾ ਵਿਦੇਸ਼ ਵਿੱਚ ਹਨ ਤੇ ਉਹ ਆਪਣੀ ਮਾਤਾ ਨਾਲ ਪਿੰਡ ਮਨਸੂਰਵਾਲ ਕਲਾਂ ਵਿਖੇ ਰਹਿ ਰਿਹਾ ਸੀ। ਡੀ ਐੱਸ ਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲੀਸ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਮੌਕੇ ਤੋਂ ਸਬੂਤ ਇੱਕਤਰ ਕਰ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਸਿਵਲ ਹਸਪਤਾਲ ਜ਼ੀਰਾ ਵਿਖੇ ਪੋਸਟਮਾਰਟਮ ਲਈ ਰੱਖ ਦਿੱਤੀ ਗਈ ਹੈ।

Advertisement
Advertisement
×