ਮੁੱਖ ਮੰਤਰੀ ਦੀ ਕੋਠੀ ਅੱਗੇ ਸਰਕਾਰ ਦਾ ਪੁਤਲਾ ਫੂਕਣਗੇ ਬੇਰੁਜ਼ਗਾਰ
ਸਰਕਾਰ ’ਤੇ ਵਾਅਦਿਆਂ ਤੋਂ ਮੁਕਰਨ ਦੇ ਦੋਸ਼
Advertisement
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰ ਭਲਕੇ ਦਸਹਿਰੇ ਦੇ ਤਿਉਹਾਰ ਮੌਕੇ ਰਾਵਣ ਦਾ ਪੁਤਲਾ ਫੂਕਣ ਦੀ ਬਜਾਇ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇੱਥੇ ਮੀਟਿੰਗ ਤੋਂ ਬਾਅਦ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝਨੀਰ ਅਤੇ ਹਰਜਿੰਦਰ ਸਿੰਘ ਬੁੱਢਲਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਤੋਂ ਅੱਕੇ ਪੰਜਾਬ ਦੇ ਬੇਰੁਜ਼ਗਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਦਸਹਿਰੇ ਮੌਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਵਿੱਚ ਮਾਸਟਰ ਕੇਡਰ, ਸਹਾਇਕ ਪ੍ਰੋਫੈਸਰ, ਲੈਕਚਰਾਰ ਅਤੇ ਪ੍ਰਾਇਮਰੀ ਕੇਡਰ ਦੀ ਇੱਕ ਵੀ ਭਰਤੀ ਨਹੀਂ ਕੀਤੀ ਗਈ ਤੇ ਹੋਰ ਮੰਗਾਂ ਵੀ ਨਹੀਂ ਮੰਨੀਆਂ।
Advertisement
Advertisement