ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਦਫ਼ਤਰ ਘੇਰਿਆ

ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਦਫ਼ਤਰ ਘੇਰਿਆ

ਦਰਸ਼ਨ ਸਿੰਘ ਸੋਢੀ

ਮੁਹਾਲੀ, 23 ਜੂਨ

ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਵਿਸ਼ਾਲ ਮੁਜ਼ਾਹਰਾ ਕੀਤਾ। ਬੇਰੁਜ਼ਗਾਰ ਨੌਜਵਾਨ ਐੱਸਐੱਸ ਬੋਰਡ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਬੈਠ ਗਏ, ਜਿਸ ਕਾਰਨ ਐੱਸਐੱਸ ਬੋਰਡ ਸਮੇਤ ਵਣ ਭਵਨ ਦੀ ਇਸ ਇਮਾਰਤ ਵਿੱਚ ਚਲਦੇ ਹੋਰ ਵਿਭਾਗਾਂ ਦਾ ਦਫ਼ਤਰੀ ਸਟਾਫ਼ ਅੰਦਰ ਹੀ ਕੈਦ ਹੋ ਗਿਆ। ਧਰਨੇ ਵਿੱਚ ਬੇਰੁਜ਼ਗਾਰ ਲੜਕੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ, ਵਰਿੰਦਰ ਸਿੰਘ, ਮਲਕੀਤ ਸਿੰਘ, ਮਨਦੀਪ ਸਿੰਘ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਬੂਹਾ ਖੜਕਾ ਚੁੱਕੇ ਹਨ। ਉਨ੍ਹਾਂ ਨੇ ਬੋਰਡ ਚੇਅਰਮੈਨ ਨੂੰ ਮੰਗ ਪੱਤਰ ਭੇਜ ਕੇ ਨੌਕਰੀ ਦੇਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਇਕ ਨਹੀਂ ਸੁਣੀ। ਬੁਲਾਰਿਆਂ ਨੇ ਕਿਹਾ ਕਿ ਜਦੋਂ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਪ੍ਰਦਾਨ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All