ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਪੀਪੇ ਖੜਕਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਪੀਪੇ ਖੜਕਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਦਰਸ਼ਨ ਸਿੰਘ ਸੋਢੀ
ਮੁਹਾਲੀ, 24 ਅਗਸਤ

ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੂਬਾ ਕਨਵੀਨਰ ਇੰਦਰਪਾਲ ਕੌਰ ਦੀ ਅਗਵਾਈ ਹੇਠ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ। ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਗਲਾਂ ਵਿੱਚ ਖਾਲੀ ਪੀਪੇ ਪਾ ਕੇ ਅਤੇ ਉਨ੍ਹਾਂ ਉੱਤੇ ਸਰਕਾਰ ਵਿਰੋਧੀ ਨਾਅਰੇ ਲਿਖ ਕੇ ਸ਼ਹਿਰ ਦੀਆਂ ਸੜਕਾਂ ’ਤੇ ਪੈਦਲ ਰੋਸ ਮਾਰਚ ਕੀਤਾ। ਬੀਬੀ ਇੰਦਰਪਾਲ ਕੌਰ ਅਤੇ ਅਮਰਪ੍ਰੀਤ ਕੌਰ ਨੇ ਕਿਹਾ ਕਿ ਰਿਵਾਈਜ਼ ਪੀਐਸ ਟੈੱਟ 2011 ਮੈਰਿਟ ਹੋਲਡਰ 3442 ਅਤੇ 5178 ਯੂਨੀਅਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਭਵਨ ਦੇ ਸਾਹਮਣੇ ਪੱਕਾ ਮੋਰਚਾ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਗੁਰਪਿੰਦਰ ਸਿੰਘ, ਸੁਖਜਿੰਦਰ ਸਿੰਘ, ਪ੍ਰਿਤਪਾਲ ਕੌਰ, ਹਰਪ੍ਰੀਤ ਕੌਰ ਅਤੇ ਹੋਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All