DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ

ਈ ਟੀ ਟੀ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ ਆਪਣੀਆਂ ਮੰਗਾਂ ਮਨਵਾਉਣ ਲਈ ਧੂਰੀ ਵਿੱਚ ਟਾਵਰ ’ਤੇ ਚੜ੍ਹਿਆ ਹੋਇਆ ਹੈ। ਉਸ ਨੂੰ ਟਾਵਰ ਉਤੇ ਚੜ੍ਹੇ ਨੂੰ ਅੱਜ 13 ਦਿਨ ਹੋ ਗਏ ਹਨ। ਦੂਜੇ ਪਾਸੇ ਉਸ ਦੇ ਸਾਥੀਆਂ ਵੱਲੋਂ ਟਾਵਰ ਦੇ ਨੇੜੇ ਸਰਕਾਰ...

  • fb
  • twitter
  • whatsapp
  • whatsapp
Advertisement

ਈ ਟੀ ਟੀ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ ਆਪਣੀਆਂ ਮੰਗਾਂ ਮਨਵਾਉਣ ਲਈ ਧੂਰੀ ਵਿੱਚ ਟਾਵਰ ’ਤੇ ਚੜ੍ਹਿਆ ਹੋਇਆ ਹੈ। ਉਸ ਨੂੰ ਟਾਵਰ ਉਤੇ ਚੜ੍ਹੇ ਨੂੰ ਅੱਜ 13 ਦਿਨ ਹੋ ਗਏ ਹਨ। ਦੂਜੇ ਪਾਸੇ ਉਸ ਦੇ ਸਾਥੀਆਂ ਵੱਲੋਂ ਟਾਵਰ ਦੇ ਨੇੜੇ ਸਰਕਾਰ ਵਿਰੁੱਧ ਪੱਕਾ ਧਰਨਾ ਲਾਇਆ ਗਿਆ ਹੈ। ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਿੱਚ ਅੱਜ ਪੰਜਾਬ ਦੇ ਮੁੱਦੇ ਚੁੱਕਣ ਵਾਲਾ ਭਾਨਾ ਸਿੱਧੂ ਵੀ ਪਹੁੰਚਿਆ। ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਕਿਹਾ ਕਿ ਜੇ 26 ਜੂਨ ਤੱਕ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ ਤੋਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਧੂਰੀ ਦਾ ਰੁਖ਼ ਕੀਤਾ ਜਾਵੇਗਾ।

ਭਾਨਾ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਅਧਿਆਪਕਾਂ ਨਾਲ ਨੌਕਰੀਆਂ ਦਾ ਵਾਅਦਾ ਕਰ ਕੇ ਮੁੱਕਰ ਗਈ। ਅਧਿਆਪਕਾਂ ਵੱਲੋਂ ਅੱਜ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਫ਼ਤਰ ਅੱਗੇ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਆਪਣੀਆਂ ਮੰਗਾਂ ਨੂੰ ਦੁਹਰਾਇਆ ਤੇ ਕਿਹਾ ਕਿ ਉਹ ਮੰਗਾਂ ਮਨਵਾ ਕੇ ਹੀ ਧਰਨਾ ਸਮਾਪਤ ਕਰਨਗੇ।

Advertisement

Advertisement
Advertisement
×