DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਹਾਈਵੇਅ ਜਾਮ

ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼; ਵਿਧਾਇਕ ਵੱਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਮਗਰੋਂ ਧਰਨਾ ਸਮਾਪਤ
  • fb
  • twitter
  • whatsapp
  • whatsapp
Advertisement

ਪਰਮਜੀਤ ਸਿੰਘ

ਫ਼ਾਜ਼ਿਲਕਾ, 30, ਜੂਨ

Advertisement

ਇੱਥੇ ਅੱਜ ਪੰਜਾਬ ਭਰ ਤੋਂ ਆਏ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਕੇ ਆਵਾਜਾਈ ਠੱਪ ਕਰ ਦਿੱਤੀ। ਬੇਰੁਜ਼ਗਾਰ ਅਧਿਆਪਕ ਮੰਗਾਂ ਮਨਵਾਉਣ ਲਈ ਸਥਾਨਕ ਦਾਣਾ ਮੰਡੀ ਵਿੱਚ ਇਕੱਠੇ ਹੋਏ ਅਤੇ ਉਥੋਂ ਮਾਰਚ ਕਰਦੇ ਹੋਏ ਰੇਲਵੇ ਫਲਾਈਓਵਰ ’ਤੇ ਧਰਨਾ ਲਗਾ ਕੇ ਮੁਕੰਮਲ ਤੌਰ ’ਤੇ ਜਾਮ ਕਰ ਦਿੱਤਾ। ਇਸ ਮੌਕੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਰਕਾਰ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ 15,000 ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰੇ ਅਤੇ 55 ਫ਼ੀਸਦ ਸ਼ਰਤ ਰੱਦ ਕੀਤੀ ਜਾਵੇ। ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਉਮਰ ਹੱਦ ਵਿੱਚ ਵਾਧਾ ਕੀਤਾ ਜਾਵੇ। ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਕਈ ਵਾਅਦੇ ਕੀਤੇ ਪਰ ਵਾਅਦੇ ਤੋਂ ਮੁੱਕਰ ਗਏ। ਇਸ ਦੌਰਾਨ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਧਰਨੇ ਵਿੱਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਫੋਨ ’ਤੇ ਗੱਲ ਕਰ ਕੇ ਆਉਣ ਵਾਲੇ ਮੰਗਲਵਾਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਤੈਅ ਕਰਕੇ ਧਰਨੇ ਨੂੰ ਸਮਾਪਤ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਯੂਨੀਅਨ ਆਗੂਆਂ ਨੇ ਇਹ ਚਿਤਾਵਨੀ ਦਿੰਦਿਆਂ ਧਰਨਾ ਸਮਾਪਤ ਕੀਤਾ ਕਿ ਜੇ ਆਉਣ ਵਾਲੇ ਮੰਗਲਵਾਰ ਮੀਟਿੰਗ ਨਾ ਕਰਵਾਈ ਗਈ ਜਾਂ ਕੋਈ ਹੱਲ ਨਹੀਂ ਕੀਤਾ ਤਾਂ ਬੁੱਧਵਾਰ ਨੂੰ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ, ਕੁਲਦੀਪ ਸਿੰਘ, ਹਰਪ੍ਰੀਤ, ਸਬੀਨਾ, ਵੀਨੂੰ, ਪ੍ਰੇਮ, ਅਜੇ, ਸੰਦੀਪ, ਸੀਮਾ, ਗੁਰਮੀਤ, ਭੁਪਿੰਦਰ, ਬੂਟਾ, ਬਲਜੀਤ, ਹਰਦੀਪ ਫਾਜ਼ਿਲਕਾ, ਨਰਿੰਦਰ ਅਬੋਹਰ, ਮੋਨੂੰ, ਨਛੱਤਰ ਸਿੰਘ ਨੇ ਸੰਬੋਧਨ ਕੀਤਾ।

Advertisement
×