ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਹਦਾਇਤ ’ਤੇ ਅਮਲ ਕਰਦਿਆਂ ਵਧੀਕ ਮੁੱਖ ਸਕੱਤਰ (ਕਿਰਤ) ਵਿਜੈ ਕੁਮਾਰ ਜੰਜੂਆ ਨੇ ਅੱਜ ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਦੇ ਦਫ਼ਤਰ ਅਤੇ ਕਿਰਤ ਵਿਭਾਗ ਅਧੀਨ ਕੰਮ ਕਰ ਰਹੇ ਬੋਰਡਾਂ ਦੀ ਅਚਨਚੇਤ ਚੈਕਿੰਗ ਕੀਤੀ|
ਬੁਲਾਰੇ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਸਬੰਧਤ ਦਫ਼ਤਰਾਂ/ਬੋਰਡਾਂ ਦੇ ਕੁਝ ਕਰਮਚਾਰੀ ਗ਼ੈਰਹਾਜ਼ਰ/ਲੇਟ ਪਾਏ ਗਏ| ਇਸ ਦਾ ਗੰਭੀਰ ਨੋਟਿਸ ਲੈਂਦਿਆਂ, ਵਧੀਕ ਮੁੱਖ ਸਕੱਤਰ ਕਿਰਤ ਸ੍ਰੀ ਜੰਜੂਆ ਨੇ ਅਧਿਕਾਰੀਆਂ ਨੂੰ ਮੌਖਿਕ ਨਿਰਦੇਸ਼ ਜਾਰੀ ਕੀਤੇ ਕਿ ਉਹ ਦਫ਼ਤਰ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਸਾਰੇ ਗ਼ੈਰਹਾਜ਼ਰ ਕਰਮਚਾਰੀਆਂ ਤੋਂ ਸਪੱਸ਼ਟੀਕਰਨ ਦੀ ਮੰਗ ਕਰਨ| ਸਬੰਧਿਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਦੇ ਨਿਰਦੇਸ਼ ਵੀ ਦਿੱਤੇ ਗਏ|