ਚੰਡੀਗੜ੍ਹ (ਟਨਸ): ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸ਼ਾਖਾਵਾਂ ਦੇ ਦਫ਼ਤਰਾਂ ਵਾਲੀ ਬਹੁ-ਮੰਜ਼ਿਲਾਂ ਇਮਾਰਤ ਦੇ ਹਰ ਕਮਰੇ ਦੀ ਨਿੱਜੀ ਤੌਰ ’ਤੇ ਜਾਂਚ ਕੀਤੀ। ਉਨ੍ਹਾਂ ਦਫ਼ਤਰ ਦੇ ਕਰਮਚਾਰੀਆਂ/ ਅਧਿਕਾਰੀਆਂ ਦੀਆਂ ਸੀਟਾਂ ’ਤੇ ਉਨ੍ਹਾਂ ਦੀ ਹਾਜ਼ਰੀ ਵੀ ਚੈੱਕ ਕੀਤੀ।