ਸਮਰਾਲਾ: ਸਥਾਨਕ ਮਾਛੀਵਾੜਾ ਰੋਡ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਗੋਸਲ ਦੇ ਘਰ ਬੀਤੀ ਰਾਤ 11 ਵਜੇ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਇਕ ਗੋਲੀ ਖਿੜਕੀ ਦੇ ਸ਼ੀਸ਼ੇ ਵਿਚ ਵੱਜੀ ਹੈ। ਪਰਮਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਇਸ ਹਮਲੇ ਵਿੱਚ ਖਿੜਕੀ ਦਾ ਸ਼ੀਸ਼ਾ ਟੁੱਟਿਆ ਹੈ ਪਰ ਵਿਹੜੇ ਵਿੱਚ ਸੁੱਤੇ ਹੋਏ ਬਜ਼ੁਰਗ ਦਾ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਤੇ ਹੋਰ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। -ਪੱਤਰ ਪ੍ਰੇਰਕ