ਕੇਂਦਰੀ ਖੇਤੀ ਮੰਤਰੀ ਅੱਜ ਪੰਜਾਬ ਆਉਣਗੇ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਭਲਕੇ 14 ਅਕਤੂਬਰ ਨੂੰ ਪੰਜਾਬ ਦੀ ਇਕ ਰੋਜ਼ਾ ਫੇਰੀ ’ਤੇ ਆਉਣਗੇ। ਕੇਂਦਰੀ ਮੰਤਰੀ ਚੌਹਾਨ ਲੁਧਿਆਣਾ ਵਿੱਚ ਸਵੇਰੇ 10 ਵਜੇ ਕੇਂਦਰੀ ਵਰਕਸ਼ਾਪ ਦਾ ਉਦਘਾਟਨ ਕਰਨਗੇ। ਇਸ ਮੌਕੇ ਉਹ ਮੱਕੀ ਕਾਸ਼ਤਕਾਰਾਂ ਨਾਲ ਗੱਲਬਾਤ ਵੀ ਕਰਨਗੇ। ਇਸ ਦੌਰਾਨ...
Advertisement
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਭਲਕੇ 14 ਅਕਤੂਬਰ ਨੂੰ ਪੰਜਾਬ ਦੀ ਇਕ ਰੋਜ਼ਾ ਫੇਰੀ ’ਤੇ ਆਉਣਗੇ। ਕੇਂਦਰੀ ਮੰਤਰੀ ਚੌਹਾਨ ਲੁਧਿਆਣਾ ਵਿੱਚ ਸਵੇਰੇ 10 ਵਜੇ ਕੇਂਦਰੀ ਵਰਕਸ਼ਾਪ ਦਾ ਉਦਘਾਟਨ ਕਰਨਗੇ। ਇਸ ਮੌਕੇ ਉਹ ਮੱਕੀ ਕਾਸ਼ਤਕਾਰਾਂ ਨਾਲ ਗੱਲਬਾਤ ਵੀ ਕਰਨਗੇ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਕਾਨਾਂ ਦੇ ਪੁਨਰ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੇ ਪੱਤਰ ਵੀ ਸੌਂਪੇ ਜਾਣਗੇ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੀਆਂ ਪੰਜਾਬ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਸਬੰਧੀ ਵੱਖ-ਵੱਖ ਯੋਜਨਾਵਾਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਇਸ ਤੋਂ ਪਹਿਲਾਂ ਪੰਜਾਬ ਵਿੱਚ ਸਤੰਬਰ ਮਹੀਨੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਆਏ ਸਨ।
Advertisement
Advertisement