ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਫਰਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੇਂਦਰ ਸਰਕਾਰ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਸੱਚਮੁੱਚ ਹੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤਾਂ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੀ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ ਕਿਹਾ ਕਿ ਕਣਕ, ਝੋਨੇ ਅਤੇ ਦਾਲਾਂ ਦੀ ਖਰੀਦ ਲਈ ਸਰਕਾਰ ਦੇ ਖ਼ਰਚਿਆਂ ’ਚ ਵਾਧਾ ਹੋਇਆ ਹੈ ਜਦਕਿ ਅਸਲੀਅਤ ਇਹ ਹੈ ਕਿ ਉਹੀ ਕਿਸਾਨ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਬੈਠਾ ਅੰਦੋਲਨ ਕਰ ਰਿਹਾ ਹੈ।