ਕੇਂਦਰ ਸਰਕਾਰ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ: ਸੋਮ ਪ੍ਰਕਾਸ਼

ਕੇਂਦਰੀ ਮੰਤਰੀ ਦੇ ਵਿਰੋਧ ਤੋਂ ਬਚਾਅ ਲਈ ਭਾਰੀ ਸੁਰੱਖਿਆ ਤਾਇਨਾਤ

ਕੇਂਦਰ ਸਰਕਾਰ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ: ਸੋਮ ਪ੍ਰਕਾਸ਼

ਫਗਵਾੜਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼।

ਜਸਬੀਰ ਸਿੰਘ ਚਾਨਾ

ਫਗਵਾੜਾ, 19 ਜੂਨ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਪਰ ਉਨ੍ਹਾਂ ਨੂੰ ਵੀ ਗੱਲਬਾਤ ਲਈ ਹਾਂ-ਪੱਖੀ ਵਤੀਰਾ ਅਪਨਾਉਣਾ ਚਾਹੀਦਾ ਹੈ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲ ਸਕੇ। ਕੇਂਦਰੀ ਮੰਤਰੀ ਨੂੰ ਕਿਸਾਨਾਂ ਦੇ  ਵਿਰੋਧ ਤੋਂ ਬਚਾਉਣ ਲਈ ਐੱਸਪੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰਨ ਤੋਂ ਇਲਾਵਾ ਬੈਰੀਕੇਡਿੰਗ ਵੀ ਕੀਤੀ ਗਈ ਸੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ, ਪਹਿਲੀ ਮੰਗ ਹੀ ਕਾਨੂੰਨ ਰੱਦ ਕਰਨਾ ਆਖਦੇ ਹਨ ਜਿਸ ਕਾਰਨ ਇਹ ਮਾਮਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨਿੱਜੀ ਤੌਰ ’ਤੇ ਵੀ ਕਿਸਾਨ ਆਗੂਆਂ ਨੂੰ ਇਸ ਸਬੰਧੀ ਰਾਜ਼ੀ ਕਰਨ ਲਈ ਯਤਨ ਕੀਤੇ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਮਾਮਲਾ ਜਲਦੀ ਹੱਲ ਹੋ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All