ਹਰਦੀਪ ਸਿੰਘ ਸੋਢੀ
ਧੂਰੀ, 20 ਅਗਸਤ
ਕੇਂਦਰੀ ਸਿਹਤ ਮੰਤਰੀ ਮਨਸੁੁੁੁਖ ਮਾਂਡਵੀਆ ਵੱਲੋਂ ਇੱਥੇ ਇੱਕ ਨਿੱਜੀ ਹੋਟਲ ਵਿੱਚ ਭਾਜਪਾ ਦੇ ਸੰਗਰੂਰ ਲੋਕ ਸਭਾ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਕੇਂਦਰੀ ਮੰਤਰੀ ਮਾਂਡਵੀਆ ਨੇ ਦਾਅਵਾ ਕੀਤਾ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਤੀਜੀ ਵਾਰ ਭਾਰੀ ਬਹੁੁੁਮਤ ਨਾਲ ਜਿੱਤੇਗੀ ਅਤੇ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ’ਚ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ। ਇਸ ਮੌਕੇ ਲੋਕ ਸਭਾ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ੍ਰੀ ਸੁੁੁਭਾਸ਼ ਸ਼ਰਮਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਦਾਮਨ ਥਿੰਦ ਬਾਜਵਾ, ਅਜੈਬ ਸਿੰਘ ਰਟੋਲ ਦਿੜ੍ਹਬਾ, ਰਣਦੀਪ ਸਿੰਘ ਦਿਓਲ ਆਦਿ ਹਾਜ਼ਰ ਸਨ।