DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਜ਼ਮੀਨੀ ਪੱਧਰ ’ਤੇ ਹਾਲਾਤ ਦਾ ਜਾਇਜ਼ਾ ਲਿਆ; ਹੜ੍ਹਾਂ ਤੋਂ ਬਾਅਦ ਮੁਡ਼ ਵਸੇਬਾ ਕੰਮਾਂ ਦੀ ਸਮੀਖਿਆ

  • fb
  • twitter
  • whatsapp
  • whatsapp
featured-img featured-img
ਬੀ ਐੱਸ ਐੱਫ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਬਾਂਦੀ ਸੰਜੈ ਕੁਮਾਰ।
Advertisement

ਕੇਂਦਰੀ ਗ੍ਰਹਿ ਰਾਜ ਮੰਤਰੀ ਬਾਂਦੀ ਸੰਜੈ ਕੁਮਾਰ ਨੇ ਅੱਜ ਸੈਕਟਰ ਗੁਰਦਾਸਪੁਰ ਅਧੀਨ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹੜ੍ਹਾਂ ਤੋਂ ਬਾਅਦ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ। ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਜੇ ਕੇ ਬਿਰਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ 113 ਬਟਾਲੀਅਨ ਬੀ ਐੱਸ ਐੱਫ ਦੇ ਕਮਾਂਡੈਂਟ ਵੀ. ਸ੍ਰੀਨਿਵਾਸ ਮੂਰਤੀ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਤੋਂ ਇਲਾਵਾ ਬੀ ਐੱਸ ਐੱਫ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਬੀ ਐੱਸ ਐੱਫ ਦੇ ਜਵਾਨਾਂ ਦੀ ਸਮਰਪਣ ਭਾਵਨਾ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਵਾਨਾਂ ਨੇ ਹੜ੍ਹਾਂ ਦੇ ਤੇਜ਼ ਵਹਾਅ ਦੇ ਬਾਵਜੂਦ ਨਾ ਸਿਰਫ਼ ਸਰਹੱਦੀ ਚੌਕੀਆਂ (ਬੀ ਓ ਪੀ) ’ਤੇ ਡਟੇ ਰਹਿ ਕੇ ਸਰਹੱਦੀ ਸੁਰੱਖਿਆ ਨੂੰ ਯਕੀਨੀ ਬਣਾਇਆ, ਸਗੋਂ ਹੜ੍ਹਾਂ ਵਿੱਚ ਫਸੇ ਨਾਗਰਿਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਵੀ ਕੀਤੇ।

Advertisement

ਮੰਤਰੀ ਨੇ ਨੰਗਲੀ ਘਾਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਬੀ ਐੱਸ ਐੱਫ ਦੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਇਸ ਸੰਕਟ ਦੀ ਘੜੀ ਦੌਰਾਨ ਉਨ੍ਹਾਂ ਦੀ ਪੇਸ਼ੇਵਰ ਪਹੁੰਚ ਦੀ ਸ਼ਲਾਘਾ ਕੀਤੀ। ਮੰਤਰੀ ਨੇ ਸਰਹੱਦੀ ਖੇਤਰਾਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਅਤੇ ਪੂਰੇ ਸਮਰਥਨ ਦਾ ਭਰੋਸਾ ਵੀ ਦਿੱਤਾ।

Advertisement

Advertisement
×