ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੂਨ
ਯੂਨਾਈਟਿਡ ਅਕਾਲੀ ਦਲ ਨੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਤੇ ਅਧੂਰੇ ਧਰਮ ਯੁੱਧ ਮੋਰਚੇ ਦੀ ਸਫ਼ਲਤਾ ਲਈ 4 ਜੂਨ ਨੂੰ ‘ਪੱਗ ਅਤੇ ਪੰਜਾਬ ਬਚਾਓ’ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਕਨਵੈਨਸ਼ਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਭਵਨ ਵਿੱਚ ਕਰਵਾਈ ਜਾਵੇਗੀ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਲੋਕ ਅਧਿਕਾਰ ਲਹਿਰ, ਭਾਰਤੀ ਉਦਯੋਗ ਤੇ ਵਪਾਰ ਮਹਾਂਸੰਘ, ਕਿਰਤੀ ਅਕਾਲੀ ਦਲ, ਸੁਤੰਤਰ ਅਕਾਲੀ ਦਲ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀ ਸਫ਼ਲਤਾ ਲਈ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦਾ ਐਲਾਨ ਇਸ ਕਨਵੈਨਸ਼ਨ ਦੌਰਾਨ ਕੀਤਾ ਜਾਵੇਗਾ।