ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਜੁਲਾਈ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਬਣੇ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ 25 ਜੁਲਾਈ ਨੂੰ ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਦਾ ਧੜਾ ਵੀ ਇਸ ਵਿਚ ਸ਼ਾਮਲ ਹੋ ਜਾਵੇਗਾ। ਇਸ ਸਬੰਧ ਵਿਚ ਜਲੰਧਰ ਵਿਖੇ ਸਮਾਗਮ ਰੱਖਿਆ ਗਿਆ ਹੈ। ਜਿਥੇ ਜਥੇਬੰਦੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸ ਤੇ ਹੋਰ ਪੁੱਜਣਗੇ। ਇਸ ਸਮਾਗਮ ਵਿਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਹੋਰ ਸਾਰੇ ਸਾਥੀ ਨਵੇਂ ਅਕਾਲੀ ਦਲ ਵਿਚ ਰਲੇਵਾਂ ਕਰਨਗੇ।