ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨਾਜਾਇਜ਼ ਫ਼ੀਸ ਵਿਰੁੱਧ ਡਟੇ

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨਾਜਾਇਜ਼ ਫ਼ੀਸ ਵਿਰੁੱਧ ਡਟੇ

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 4 ਅਗਸਤ

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੁਆਰਾ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫ਼ੰਡ ਉਗਰਾਹੁਣ ਖ਼ਿਲਾਫ਼ ਮਾਰਚ ਕੀਤਾ ਗਿਆ। ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸਹਿਯੋਗ ਨਾਲ ਤਕਰੀਬਨ 100 ਵਿਦਿਆਰਥੀਆਂ ਨੇ ਕਾਲਜ ਗੇਟ ਤੋਂ ਲੈ ਕੇ ਬੱਸ ਸਟੈਂਡ (ਬਾਦਲ-ਬਠਿੰਡਾ ਰੋਡ) ਤੱਕ ਨਾਅਰੇ ਲਾਉਂਦਿਆਂ ਮਾਰਚ ਕੀਤਾ ਤੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਵੀਸੀ ਦੀ ਅਰਥੀ ਫੂਕੀ। ਪੀਐੱਸਯੂ (ਸ਼ਹੀਦ ਰੰਧਾਵਾ) ਦੇ ਆਗੂ ਹੁਸ਼ਿਆਰ ਸਲੇਮਗੜ੍ਹ ਨੇ ਦੱਸਿਆ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਅਧੀਨ ਸਕਿਉਰਟੀ ਫ਼ੀਸ ਤੋਂ ਇਲਾਵਾ ਕਿਸੇ ਵੀ ਕਿਸਮ ਦੇ ਫ਼ੰਡ/ਫ਼ੀਸ ਦੀ ਉਗਰਾਹੀ ਨਾਜਾਇਜ਼ ਹੈ ਅਤੇ ਇਹ ਫ਼ੈਸਲਾ ਆਮ ਲੋਕਾਂ ਨੂੰ ਸਿੱਖਿਆ ਤੋਂ ਬਾਹਰ ਕਰਨ ਦਾ ਨਾਦਰਸ਼ਾਹੀ ਫ਼ੈਸਲਾ ਹੈ। ਕਾਲਜ ਦੇ ਵਿਦਿਆਰਥੀ ਕੇਸ਼ਵ ਕੁਮਾਰ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਤੋਂ ਸਿੱਖਿਆ ਦਾ ਹੱਕ ਖੋਹ ਲੈਣ ਦੀ ਨੀਅਤ ਇਸ ਕਿਸਮ ਦੇ ਫ਼ੈਸਲਿਆਂ ’ਚੋਂ ਸਾਫ਼ ਨਜ਼ਰ ਆਉਂਦੀ ਹੈ। ਇਸ ਰੋਸ ਮਾਰਚ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਹੋਰ ਕਾਂਸਟੀਚੁਐਂਟ ਕਾਲਜਾਂ ਦੇ ਵਿਦਿਆਰਥੀ ਕਾਰਕੁਨ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All