ਲਖੀਮਪੁਰ ਖੀਰੀ ਜਾ ਰਿਹੇ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਨੂੰ ਯੂਪੀ ਪੁਲੀਸ ਨੇ ਹਿਰਾਸਤ ਵਿੱਚ ਲਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 4 ਅਕਤੂਬਰ

ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਮੇਤ ਬਾਕੀਆਂ ਨੂੰ ਹਰਿਆਣਾ- ਯੂਪੀ ਬਾਰਡਰ 'ਤੇ ਰੋਕ ਲਿਆ ਤੇ ਬਾਅਦ ਵਿੱਚ ਸ੍ਰੀ ਰੰਧਾਵਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਸ੍ਰੀ ਰੰਧਾਵਾ ਸਮੇਤ ਉਨ੍ਹਾਂ ਦਾ ਪੂਰਾ ਕਾਫ਼ਲਾ ਸੜਕ 'ਤੇ ਬੈਠ ਚੁੱਕਾ ਹੈ। ਇਸ ਤੋਂ ਪਹਿਲਾਂ ਸ੍ਰੀ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ। ਉਤਰ ਪ੍ਰਦੇਸ਼ ਸਰਕਾਰ ਵੱਲੋਂ ਹਵਾਈ ਅੱਡੇ ਉਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ਉਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਾਸਤੇ ਰਾਹੀਂ ਰਵਾਨਾ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All