ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਸ਼ੁਰੂ

ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੋਂ ਦੇ ਸਨਅਤੀ ਖੇਤਰ ਫੇਜ਼-1 ਦੀ ਗਊਸ਼ਾਲਾ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਪੰਜਾਬ...
Advertisement

ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੋਂ ਦੇ ਸਨਅਤੀ ਖੇਤਰ ਫੇਜ਼-1 ਦੀ ਗਊਸ਼ਾਲਾ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਲਗਪਗ 59 ਲੱਖ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਐੱਫ ਐੱਮ ਡੀ ਦੇ ਸੱਤਵੇਂ ਗੇੜ ਰਾਹੀਂ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਛੇ ਗੇੜ ਸਫ਼ਲਤਾ ਪੂਰਵਕ ਮੁਕੰਮਲ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਿਆ ਹੈ। ਇਸ ਮੁਹਿੰਮ ਰਾਹੀਂ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਮੂੰਹ-ਖੁਰ ਦੀ ਬਿਮਾਰੀ ਦਾ ਮੁਕੰਮਲ ਖ਼ਤਮਾ ਕਰਨਾ ਹੈ। ਇਹ ਟੀਕਾਕਰਨ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ’ਚ ਘਰ-ਘਰ ਜਾ ਕੇ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਇਹ ਟੀਕੇ ਜ਼ਰੂਰ ਲਗਵਾਉਣ। ਪਸ਼ੂਆਂ ਵਿੱਚ ਮੂੰਹ-ਖੁਰ ਦੀ ਬਿਮਾਰੀ ਬਹੁਤ ਹੀ ਖ਼ਤਰਨਾਕ ਹੈ। ਪਸ਼ੂ ਪਾਲਕਾਂ ਨੂੰ ਅਪੀਲ ਹੈ ਕਿ ਉਹ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਲਈ ਨੇੜਲੇ ਪਸ਼ੂ ਹਸਪਤਾਲ ਜਾਂ ਡਿਸਪੈਂਸਰੀ ਨਾਲ ਤਾਲਮੇਲ ਕਰਨ। ਇਸ ਮੌਕੇ ਉਨ੍ਹਾਂ ਗਊਸ਼ਾਲਾ ਨੂੰ ਪੰਜਾਹ ਹਜ਼ਾਰ ਦਾ ਚੈੱਕ ਵੀ ਭੇਟ ਕੀਤਾ।

ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ(ਟਨਸ): ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ ਅਤੇ ਤਿੰਨ ਕਲਰਕ ਸ਼ਾਮਲ ਸਨ। ਨਾਲ ਹੀ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੱਤਾ ’ਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਤੇ 63 ਕਲਾਸ ਸੀ ਕਰਮਚਾਰੀ ਭਰਤੀ ਕੀਤੇ ਗਏ ਹਨ। ਪਸ਼ੂ ਪਾਲਣ ਵਿਭਾਗ ਵਿੱਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ।

Advertisement

Advertisement
Show comments