ਫਿਰੋਜ਼ਪੁਰ-ਦਿੱਲੀ ਰੂਟ ਲਈ ਵੰਦੇ ਭਾਰਤ ਟਰੇਨ ਰਵਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਰਚੁਅਲ ਮਾਧਿਅਮ ਰਾਹੀਂ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਗੱਡੀਆਂ ਦੇਸ਼ ਦੇ ਸੱਭਿਆਚਾਰਕ ਤੇ ਵਪਾਰਕ ਕੇਂਦਰਾਂ ਨੂੰ ਆਪਸ ਵਿੱਚ ਹੋਰ ਮਜ਼ਬੂਤੀ ਨਾਲ ਜੋੜਣਗੀਆਂ। ਨਵੀਆਂ ਸੇਵਾਵਾਂ ਵਿਚ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਰਚੁਅਲ ਮਾਧਿਅਮ ਰਾਹੀਂ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਗੱਡੀਆਂ ਦੇਸ਼ ਦੇ ਸੱਭਿਆਚਾਰਕ ਤੇ ਵਪਾਰਕ ਕੇਂਦਰਾਂ ਨੂੰ ਆਪਸ ਵਿੱਚ ਹੋਰ ਮਜ਼ਬੂਤੀ ਨਾਲ ਜੋੜਣਗੀਆਂ। ਨਵੀਆਂ ਸੇਵਾਵਾਂ ਵਿਚ ਵਾਰਾਣਸੀ–ਖਜੂਰਾਹੋ, ਲਖਨਊ–ਸਹਾਰਨਪੁਰ, ਫਿਰੋਜ਼ਪੁਰ–ਦਿੱਲੀ ਅਤੇ ਏਰਨਾਕੁਲਮ–ਬੰਗਲੁਰੂ ਰੂਟ ਸ਼ਾਮਲ ਹਨ।
ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਇਸ ਇਤਿਹਾਸਕ ਮੌਕੇ ਨੂੰ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਦੌਰਾਨ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜ਼ੂਦ ਰਹੇ। ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ, ਵਿਦਿਆਰਥੀ, ਵਪਾਰੀ ਤੇ ਸਮਾਜਕ ਵਰਕਰਾਂ ਨੇ ਇਸ ਸਮਾਗਮ ਵਿਚ ਭਾਗ ਲਿਆ। ਸਥਾਨਕ ਵਸਨੀਕਾਂ ਅਤੇ ਵਪਾਰਕ ਭਾਈਚਾਰਿਆਂ ਨੇ ਫਿਰੋਜ਼ਪੁਰ–ਦਿੱਲੀ ਵੰਦੇ ਭਾਰਤ ਸੇਵਾ ਦੀ ਸ਼ੁਰੂਆਤ ਨੂੰ ਖੇਤਰ ਲਈ ਵਿਕਾਸਕਾਰੀ ਮੋੜ ਦੱਸਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਰੋਜ਼ਾਨਾ ਯਾਤਰੀਆਂ, ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਤੇਜ਼, ਆਰਾਮਦਾਇਕ ਤੇ ਆਧੁਨਿਕ ਸਹੂਲਤਾਂ ਵਾਲੀ ਯਾਤਰਾ ਦਾ ਲਾਭ ਮਿਲੇਗਾ। ਅਧਿਕਾਰੀਆਂ ਅਨੁਸਾਰ ਨਵੀਂ ਰੇਲ ਨਾਲ ਯਾਤਰਾ ਦਾ ਸਮਾਂ ਘਟੇਗਾ ਤੇ ਦਿੱਲੀ ਨਾਲ ਖੇਤਰੀ ਸੰਪਰਕ ਹੋਰ ਮਜ਼ਬੂਤ ਹੋਵੇਗਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮੌਕੇ ਤੇ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਮਹੱਤਵਪੂਰਨ ਪ੍ਰੋਜੈਕਟ ਫਿਰੋਜ਼ਪੁਰ ਖੇਤਰ ਵਿਚ ਸ਼ੁਰੂ ਕੀਤੇ ਜਾਣਗੇ। ਰਾਜ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਯਤਨਾਂ ਵਿਚ ਕੇਂਦਰ ਨਾਲ ਪੂਰਾ ਸਹਿਯੋਗ ਦੇਵੇ ਤਾਂ ਜੋ ਖੇਤਰਕ ਵਿਕਾਸ ਦੀ ਗਤੀ ਹੋਰ ਤੇਜ਼ ਹੋ ਸਕੇ।
ਬਠਿੰਡਾ ਵਿੱਚ ਵੰਦੇ ਭਾਰਤ ਦਾ ਭਰਵਾਂ ਸਵਾਗਤ
ਵੰਦੇ ਭਾਰਤ ਦਾ ਬਠਿੰਡਾ ਸਟੇਸ਼ਨ ’ਤੇ ਟ੍ਰੇਨ ਦੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਦਿਆਲ ਦਾਸ ਸੋਢੀ ਅਤੇ ਸਾਬਕਾ ਮੰਤਰੀ ਹਰਮੰਦਰ ਜੱਸੀ ਸਮੇਤ ਕਈ ਆਗੂਆਂ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸੈਂਕੜੇ ਸਥਾਨਕ ਲੋਕਾਂ ਨੇ ਵੀ ਗੱਡੀ ਦੇ ਚੱਲਣ ਦਾ ਖੁਸ਼ੀ ਨਾਲ ਸਵਾਗਤ ਕੀਤਾ। ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਟ੍ਰੇਨ ਵਿੱਚ ਸਫ਼ਰ ਕਰਦੇ ਹੋਏ ਹਰ ਸਟੇਸ਼ਨ ’ਤੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਦੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ “ਚੰਡੀਗੜ੍ਹ–ਰਾਜਪੁਰਾ ਰੇਲ ਪ੍ਰੋਜੈਕਟ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਨਾਲ ਜੋੜਣ ਦਾ ਸੁਪਨਾ ਵੀ ਪੂਰਾ ਕੀਤਾ ਜਾਵੇਗਾ।” ਉਨ੍ਹਾਂ ਦੱਸਿਆ ਕਿ ਦੇਸ਼ ਦੇ ਚਾਰ ਤਖ਼ਤ ਪਹਿਲਾਂ ਹੀ ਰੇਲਵੇ ਨਾਲ ਜੋੜੇ ਜਾ ਚੁੱਕੇ ਹਨ ਅਤੇ ਪੰਜਵਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੀ ਜਲਦੀ ਹੀ ਰੇਲ ਨੈੱਟਵਰਕ ਨਾਲ ਜੁੜੇਗਾ।
Advertisement
Advertisement
