’ਵਰਸਿਟੀ ਸੈਨੇਟ ਚੋਣਾਂ ਦਾ ਐਲਾਨ ਵਿਦਿਆਰਥੀਆਂ ਦੀ ਜਿੱਤ: ਵੜਿੰਗ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਦੀ ਤਾਨਾਸ਼ਾਹ ਸਰਕਾਰ ’ਤੇ ਵਿਦਿਆਰਥੀਆਂ ਅਤੇ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਉਮੀਦ ਜਤਾਈ ਕਿ...
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਦੀ ਤਾਨਾਸ਼ਾਹ ਸਰਕਾਰ ’ਤੇ ਵਿਦਿਆਰਥੀਆਂ ਅਤੇ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਜਪਾ ਇਸ ਤਜਰਬੇ ਤੋਂ ਕੁਝ ਸਬਕ ਸਿੱਖੇਗੀ, ਕਿਉਂਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਤੋਂ ਕੋਈ ਸਬਕ ਨਹੀਂ ਸਿੱਖਿਆ ਕਿ ਉਹ ਪੰਜਾਬ ਦੇ ਲੋਕਾਂ ਦੇ ਹੱਕਾਂ ਨਾਲ ਛੇੜਛਾੜ ਨਹੀਂ ਕਰ ਸਕਦੀ, ਫਿਰ ਭਾਵੇਂ ਉਹ ਵਿਦਿਆਰਥੀ ਹੋਣ, ਕਿਸਾਨ ਹੋਣ ਜਾਂ ਆਮ ਪੰਜਾਬੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਪੰਜਾਬੀ ਹਮੇਸ਼ਾ ਹਰ ਕੀਮਤ ’ਤੇ ਆਪਣੇ ਹੱਕ ਹਾਸਲ ਕਰਨਗੇ।
ਵਿਕਰਮਜੀਤ ਸਾਹਨੀ ਵੱਲੋਂ ਉਪ ਰਾਸ਼ਟਰਪਤੀ ਦਾ ਧੰਨਵਾਦ
ਨਵੀਂ ਦਿੱਲੀ (ਪੱਤਰ ਪ੍ਰੇਰਕ): ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ। ਡਾ. ਸਾਹਨੀ ਨੇ ਕੱਲ੍ਹ ਹੀ ਨਵੀਂ ਦਿੱਲੀ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਬੇਨਤੀ ਕੀਤੀ ਸੀ।

