ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਉੱਪ ਕੁਲਪਤੀ ਪ੍ਰੋ. ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ. ਜੀਪੀਐੱਸ ਬਰਾੜ ਨੇ ਅੱਜ ਇੱਥੇ ਰਾਜ ਭਵਨ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ. ਬੂਟਾ ਸਿੰਘ ਸਿੱਧੂ ਨੇ ਯੂਨੀਵਰਸਿਟੀ ਦੀ ਪ੍ਰਗਤੀ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਪ੍ਰੋ. ਸਿੱਧੂ ਨੇ ’ਵਰਸਿਟੀ ਦੀਆਂ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ ਅਤੇ ਚਾਂਸਲਰ ਨੂੰ ਯੂਨੀਵਰਸਿਟੀ ਆਉਣ ਦਾ ਸੱਦਾ ਦਿੱਤਾ। ਅੰਤ ਵਿੱਚ ਉਪ ਕੁਲਪਤੀ ਪ੍ਰੋ. ਸਿੱਧੂ ਨੇ ਚਾਂਸਲਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਯੁੱਗ ਦੇ ਸੈਨਿਕ ਇਤਿਹਾਸ ਨਾਲ ਸਬੰਧਤ ਇੱਕ ਕਿਤਾਬ ‘ਗੰਨਜ਼ ਆਫ ਗਲੋਰੀ’ ਭੇਟ ਕੀਤੀ।