ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਮਿਲਕਫੈੱਡ ਨੇ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਦੇ ਮੱਦੇਨਜ਼ਰ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਵੇਰਕਾ ਬਰਾਂਡ ਨੇ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈੱਡ ਦੇ ਐੱਮਡੀ ਕਮਲਦੀਪ ਸਿੰਘ ਸੰਘਾ ਵੱਲੋਂ ਕਾਜੂ ਬਰਫੀ, ਬਰਾਊਨ ਪੇੜਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ। ਮਿਲਕਫੈੱਡ ਨੇ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀਪੀਪੀ) ਦੇ ਆਧਾਰ ’ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ। ਉਨ੍ਹਾਂ ਕਿਹਾ ਕਿ ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ।