ਹੜ੍ਹਾਂ ਕਾਰਨ ਵੈਟਰਨਰੀ ਡਾਕਟਰਾਂ ਵੱਲੋਂ ਸੰਘਰਸ਼ ਮੁਲਤਵੀ
ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਵੱਲੋਂ ਪੰਜਾਬ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਸ਼ੂ ਪਾਲਕਾਂ ਦੇ ਹਿਤ ਨੂੰ ਪਹਿਲ ਦਿੰਦੇ ਹੋਏ ਆਪਣੀ ਪੇਅ-ਪੈਰਿਟੀ, ਡੀਏਸੀਪੀ ਅਤੇ ਹੋਰ ਮੰਗਾਂ ਲਈ ਵਿੱਢਿਆ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ। ਵੈਟਰਨਰੀ ਡਾਕਟਰ...
Advertisement
ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਵੱਲੋਂ ਪੰਜਾਬ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਸ਼ੂ ਪਾਲਕਾਂ ਦੇ ਹਿਤ ਨੂੰ ਪਹਿਲ ਦਿੰਦੇ ਹੋਏ ਆਪਣੀ ਪੇਅ-ਪੈਰਿਟੀ, ਡੀਏਸੀਪੀ ਅਤੇ ਹੋਰ ਮੰਗਾਂ ਲਈ ਵਿੱਢਿਆ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ। ਵੈਟਰਨਰੀ ਡਾਕਟਰ ਪਿਛਲੇ ਸਾਢੇ ਚਾਰ ਸਾਲ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਨਰਾਜ਼ ਚੱਲ ਰਹੇ ਹਨ ਅਤੇ ਸੰਘਰਸ਼ ਦੇ ਰਾਹ ’ਤੇ ਹਨ। ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰ ਇਸ ਔਖੇ ਸਮੇਂ ਵਿੱਚ ਪੰਜਾਬ ਦੇ ਪਸ਼ੂ ਪਾਲਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ, ਪੂਰੀ ਦ੍ਰਿੜਤਾ ਨਾਲ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚ ਵੀ ਕਾਰਜਸ਼ੀਲ ਹਨ। ਇਸ ਔਖੀ ਘੜੀ ਵਿੱਚ ਉਹ ਸਾਰੇ ਪਸ਼ੂ ਪਾਲਕਾਂ ਨਾਲ ਖੜ੍ਹੇ ਹਨ। ਉਨ੍ਹਾਂ ਸਾਰੇ ਵੈਟਰਨਰੀ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਦਸਵੰਧ ਕੱਢਦੇ ਹੋਏ ਪਸ਼ੂ ਪਾਲਕਾਂ ਦੀ ਮੱਦਦ ਵੀ ਕਰਨ।
Advertisement
Advertisement
×