DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੈਟਰਨਰੀ ਡਾਕਟਰਾਂ ਦਾ ਤਰਨ ਤਾਰਨ ’ਚ ਸੂਬਾ ਪੱਧਰੀ ਧਰਨਾ 2 ਨੂੰ

ਮੈਡੀਕਲ ਡਾਕਟਰਾਂ ਨਾਲ ਪੇਅ ਪੈਰਿਟੀ ਦਾ ਮਾਮਲਾ

  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਡਾਕਟਰ ਦੋ ਨਵੰਬਰਰ ਨੂੰ ਤਰਨਤਾਰਨ ਵਿਖੇ ਰੋਸ ਮਾਰਚ ਕਰਨਗੇ ਅਤੇ ਸੂਬਾ ਪੱਧਰੀ ਧਰਨਾ ਦੇਣਗੇ। ਉਹ ਜ਼ਿਮਨੀ ਚੋਣ ਵਾਲੇ ਸਮੁੱਚੇ ਹਲਕੇ ਦੇ ਪਿੰਡਾਂ ਵਿਚ ਪੰਜਾਬ ਸਰਕਾਰ ਵਿਰੁੱਧ ਲਾਮਬੰਦੀ ਕਰਨਗੇ। ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਸਾਰੇ ਪੰਜਾਬ ਦੇ ਵੈਟਰਨਰੀ ਡਾਕਟਰ ਸਾਢੇ ਚਾਰ ਸਾਲਾਂ ਤੋਂ ਮੈਡੀਕਲ ਡਾਕਟਰਾਂ ਨਾਲ ਪੇਅ-ਪੈਰਿਟੀ ਅਤੇ 4-9-14 ਡੀ ਏ ਸੀ ਪੀ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ। ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲ 42 ਸਾਲ ਤੋਂ ਚੱਲੀ ਆ ਰਹੀ ਪੇਅ-ਪੈਰਿਟੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਨਵਰੀ 2021 ਵਿੱਚ ਗਲਤ ਤਰੀਕੇ ਨਾਲ ਤੋੜ ਦਿੱਤੀ ਗਈ ਸੀ। ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲੋਂ ਪੇਅ-ਪੈਰਿਟੀ ਤੋੜਦੇ ਹੋਏ ਵੈਟਰਨਰੀ ਡਾਕਟਰਾਂ ਦਾ ਮੁਢਲਾ ਤਨਖਾਹ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ, ਜਿਸ ਨੂੰ ਕਿ ਮੁੜ 56100 ਕਰਵਾਉਣ ਲਈ ਪੰਜਾਬ ਦੇ ਵੈਟਰਨਰੀ ਡਾਕਟਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜੇ ਏ ਸੀ ਦੇ ਕੋ-ਕਨਵੀਨਰ, ਡਾ. ਪੁਨੀਤ ਮਲਹੋਤਰਾ ਅਤੇ ਡਾ. ਅਬਦੁਲ ਮਜ਼ੀਦ, ਡਾ. ਤੇਜਿੰਦਰ ਸਿੰਘ ਅਤੇ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਉਚ-ਅਧਿਕਾਰੀਆਂ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਲਾਰਿਆਂ ਤੋਂ ਬਿਨ੍ਹਾਂ ਕੁੱਝ ਨਹੀਂ ਮਿਲਿਆ। ਵੈਟਰਨਰੀ ਡਾਕਟਰ ਹੁਣ ਆਰ-ਪਾਰ ਦੀ ਲੜਾਈ ਲੜਨਗੇ।

Advertisement

Advertisement
Advertisement
×