ਪੱਤਰ ਪ੍ਰੇਰਕ
ਅੰਮ੍ਰਿਤਸਰ, 15 ਜੁਲਾਈ
ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ (ਐੱਨਆਈਆਰਐੱਫ) 2022 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੌਮੀ ਪੱਧਰ ਦੀਆਂ 50 ’ਵਰਸਿਟੀਆਂ ਵਿੱਚੋਂ 44ਵਾਂ ਰੈਂਕ ਪ੍ਰਾਪਤ ਕਰਨ ’ਤੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਯੂਨੀਵਰਸਿਟੀ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਫੈਕਲਟੀ ਮੈਂਬਰਾਂ ਦੇ ਸੁਹਿਰਦ ਯਤਨਾਂ ਸਦਕਾ ਯੂਨੀਵਰਸਿਟੀ ਨੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਿਆ ਹੈ। ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਯੂਨੀਵਰਸਿਟੀ ਦੀ ਰੈਂਕਿੰਗ ਉੱਪਰ ਆਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਯੂਨੀਵਰਸਿਟੀ ਅਕਾਦਮਿਕ, ਖੋਜ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਵੱਡੀਆਂ ਪ੍ਰਾਪਤ ਕਰੇਗੀ। ਵਾਈਸ ਚਾਂਸਲਰ ਨੇ ਇਸ ਪ੍ਰਾਪਤੀ ਉੱਤੇ ’ਵਰਸਿਟੀ ਦੇ ਅਮਲੇ ਨੂੰ ਵਧਾਈ ਦਿੱਤੀ।