ਨਵੀਂ ਦਿੱਲੀ, 2 ਜੁਲਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਬਣਨ ਦੀ ਦੌੜ ਵਿੱਚ ਸ਼ਾਮਲ ਹਨ। ਸੂਤਰਾਂ ਮੁਤਾਬਕ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਾਬਕਾ ਮੁੱਖ ਮੰਤਰੀ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਲੰਡਨ ਤੋਂ ਪਰਤਦਿਆਂ ਹੀ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਵਿੱਚ ਰਲੇਵਾਂ ਕਰ ਲੈਣਗੇ। -ਏਜੰਸੀ