ਉਪ ਰਾਸ਼ਟਰਪਤੀ ਚੋਣ: ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਪਾਉਣਗੇ ਵੋਟ
ਚੋਣ ਕਮਿਸ਼ਨ ਨੇ ਪੋਸਟਲ ਬੈਲਟ ਜਾਰੀ ਕਰਨ ਦੇ ਦਿੱਤੇ ਨਿਰਦੇਸ਼
Advertisement
ਕੌਮੀ ਸੁਰੱਖਿਆ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਵੋਟ ਅਧਿਕਾਰ ਦੀ ਵਰਤੋਂ ਕਰਨਗੇ।
ਚੋਣ ਕਮਿਸ਼ਨ ਨੇ ਅੰਮ੍ਰਿਤਪਾਲ ਸਿੰਘ ਨੂੰ ਇਸ ਸਬੰਧੀ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਦਿੱਤੀ ਗਈ।
Advertisement
ਚੋਣ ਕਮਿਸ਼ਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨਿਸ਼ਾਨ ਲੱਗਿਆ ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਅਸਾਮ ਦੇ ਡਿਬਰੂਗੜ੍ਹ ਤੋਂ ਇੱਕ ਵਿਸ਼ੇਸ਼ ਸੰਦੇਸ਼ਵਾਹਕ ਰਾਹੀਂ ਲਿਜਾਇਆ ਜਾਵੇ ਤਾਂ ਜੋ ਇਹ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਮਿਤੀ 9 ਸਤੰਬਰ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਵੇ।
Advertisement
×