ਉਪ ਰਾਸ਼ਟਰਪਤੀ ਚੋਣ: ਸੰਸਦ ਮੈਂਬਰ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ’ਚੋਂ ਪਾਵੇਗਾ ਵੋਟ
ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ’ਚ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਹੋਣ ਦੇ ਬਾਵਜੂਦ ਜੇਲ੍ਹ ਵਿੱਚੋਂ ਵੋਟ ਪਾਵੇਗਾ। ਇਸ ਲਈ...
Advertisement
ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ’ਚ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਹੋਣ ਦੇ ਬਾਵਜੂਦ ਜੇਲ੍ਹ ਵਿੱਚੋਂ ਵੋਟ ਪਾਵੇਗਾ। ਇਸ ਲਈ ਭਾਰਤੀ ਚੋਣ ਕਮਿਸ਼ਨ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ ਰਾਸ਼ਟਰਪਤੀ ਚੋਣ ਵਾਸਤੇ ਪੋਸਟਲ ਬੈਲੇਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਅਸਾਮ ਦੇ ਡਿਬਰੂਗੜ੍ਹ ਨਜ਼ਰਬੰਦੀ ਅਧੀਨ ਜੇਲ੍ਹ ’ਚ ਬੰਦ ਵੋਟਰਾਂ ਲਈ ਪੋਸਟਲ ਬੈਲੇਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ। ਇਸ ਲਈ ਚੋਣ ਕਮਿਸ਼ਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨਿਸ਼ਾਨ ਲੱਗਿਆ ਪੋਸਟਲ ਬੈਲੇਟ ਵਾਲਾ ਸੀਲਬੰਦ ਲਿਫਾਫਾ 9 ਸਤੰਬਰ 2025 ਨੂੰ ਸ਼ਾਮ 6 ਵਜੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਵੇ।
Advertisement
Advertisement