ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਥੋਂ ਮਾਲ ਰੋਡ ਤੋਂ ਇੱਕ ਡਰੱਗ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
Advertisement
ਮੁੱਢਲੀ ਜਾਣਕਾਰੀ ਮੁਤਾਬਿਕ ਮੁਕਤਸਰ ਵਿਚ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਦਵਾਈ ਬਣਾਉਣ ਵਾਲੀ ਇੱਕ ਫੈਕਟਰੀ ਦੇ ਮਾਲਕ ਰੋਮੀ ਨਾਂ ਦੇ ਵਿਅਕਤੀ ਨੂੰ ਲੰਮੇ ਸਮੇਂ ਤੋਂ ਪ੍ਰੇਸ਼ਾਨ ਕਰਕੇ ਕਥਿਤ ਦੋ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਦੇ ਨਾਲ ਹੀ ਇੰਸਪੈਕਟਰ ਵੱਲੋਂ ਉਸ ਨੂੰ ਫੈਕਟਰੀ ਵਿੱਚ ਹਿੱਸੇਦਾਰ ਬਣਾਉਣ ਲਈ ਵੀ ਦਬਾਅ ਬਣਾਇਆ ਜਾ ਰਿਹਾ ਸੀ।
Advertisement
ਫੈਕਟਰੀ ਮਾਲਕ ਨੇ ਇਹ ਮਾਮਲਾ ਵਿਜੀਲੈਂਸ ਦੇ ਧਿਆਨ ’ਚ ਲਿਆ ਕੇ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਕਰ ਲਿਆ। ਇੱਥੇ ਮਾਲ ਰੋਡ ਉੱਪਰ ਮਿਥੀ ਜਗ੍ਹਾ ’ਤੇ ਜਦੋਂ ਫੈਕਟਰੀ ਮਾਲਕ ਇੰਸਪੈਕਟਰ ਨੂੰ ਲੱਖ ਰੁਪਏ ਦੇਣ ਪੁੱਜਾ ਤਾਂ ਵਿਜੀਲੈਂਸ ਵੱਲੋਂ ਪਹਿਲਾਂ ਤੋਂ ਵਿਛਾਏ ਜਾਲ ’ਚ ਰੰਗੇ ਹੱਥੀਂ ਫਸ ਗਿਆ।
ਵਿਜੀਲੈਂਸ ਟੀਮ ਨੇ ਉਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
×

