ਦਰਸ਼ਨ ਸਿੰਘ ਸੋਢੀ
ਮੁਹਾਲੀ, 2 ਜੂਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਜੰਗਲਾਤ ਅਫਸਰ (ਡੀਐੱਫਓ) ਗੁਰਅਮਰਨਪ੍ਰੀਤ ਸਿੰਘ ਬੈਂਸ ਨੂੰ ਭ੍ਹਿਸ਼ਟਾਚਾਰ ਦੇ ਦੋਸ਼ ਹੇਠ ਠੇਕੇਦਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪਿਛਲੇ ਦਿਨੀਂ ਜੰਗਲਾਤ ਵਿਭਾਗ ਨੇ ਪਿੰਡ ਕਰੋਰਾ ਨੇੜੇ ਫਾਰਮ ਹਾਊਸ ਨੂੰ ਤੋੜ ਕੇ ਉਸ ਉੱਤੇ ਕਬਜ਼ਾ ਕਰ ਲਿਆ ਸੀ, ਜਿਸ ਸਬੰਧੀ ਫਾਰਮ ਹਾਊਸ ਦੇ ਮਾਲਕ ਦਵਿੰਦਰ ਸੰਧੂ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਅਧਿਕਾਰੀ ਦਾ ਸਟਿੰਗ ਅਪਰੇਸ਼ਨ ਵੀ ਕੀਤਾ ਅਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ।