ਦਰਸ਼ਨ ਸਿੰਘ ਸੋਢੀ
ਮੁਹਾਲੀ, 7 ਜੂਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰੀ ਤੋਂ ਬਾਅਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਸਥਿਤ ਵਿਜੀਲੈਂਸ ਭਵਨ ਲਿਆਂਦਾ ਗਿਆ ਹੈ, ਜਿਥੇ ਉਸ ਤੋਂ ਸੀਨੀਅਰ ਅਫਸਰਾਂ ਵੱਲੋਂ ਪੁੱਛ ਪੜਤਾਲ ਜਾਰੀ ਹੈ। ਵਿਜੀਲੈਂਸ ਅੱਜ ਹੀ ਉਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਜਾਵੇਗਾ।