DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਜੀਲੈਂਸ ਬਿਊਰੋ ਨੇ 20,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤ ਸਕੱਤਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ ਡੀ ਪੀ ਓ ਦਫ਼ਤਰ ਭੁਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਨ੍ਹਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ 'ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ।

Advertisement

ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
×