DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਜੀਲੈਂਸ ਨੇ ਏ ਐੱਸ ਆਈ ਰੰਗੇ ਹੱਥੀਂ ਕਾਬੂ ਕੀਤਾ

50 ਹਜ਼ਾਰ ਦੀ ਕੀਤੀ ਸੀ ਮੰਗ, 20 ਹਜ਼ਾਰ ਰੁਪਏ ਲੈਂਦਿਆਂ ਗ੍ਰਿਫ਼ਤਾਰ

  • fb
  • twitter
  • whatsapp
  • whatsapp
Advertisement

ਪਰਚਾ ਦਰਜ ਕਰਨ ਲਈ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿੱਚ ਤਾਇਨਾਤ ਏ ਐੱਸ ਆਈ ਬਲਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪਿੰਡ ਬਹਿਮਣ ਜੱਸਾ ਸਿੰਘ ਵਿੱਚ ਕੁਝ ਦਿਨ ਪਹਿਲਾਂ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ ਧਿਰ ਦੇ ਵਿਅਕਤੀਆਂ ਦੇ ਸੱਟਾਂ ਲੱਗੀਆਂ ਸਨ। ਪੀੜਤ ਧਿਰ ਨੇ ਪੁਲੀਸ ਕੋਲ ਪਰਚਾ ਦਰਜ ਕਰਵਾਉਣ ਲਈ ਪਹੁੰਚ ਕੀਤੀ, ਜਿਸ ਦੀ ਜਾਂਚ ਏ ਐੱਸ ਆਈ ਬਲਜੀਤ ਸਿੰਘ ਕਰ ਰਿਹਾ ਸੀ।

Advertisement

ਸ਼ਿਕਾਇਤ ਅਨੁਸਾਰ ਏ ਐੱਸ ਆਈ ਨੇ ਪਰਚਾ ਦਰਜ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਸੌਦਾ 20 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਇਸ ਉਪਰੰਤ ਪੀੜਤ ਧਿਰ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ। ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਡੀ ਐੱਸ ਪੀ ਸੰਦੀਪ ਸਿੰਘ ਦੀ ਅਗਵਾਈ ਹੇਠ ਏ ਐੱਸ ਆਈ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Advertisement

Advertisement
×