ਵਿਜੀਲੈਂਸ ਨੇ ਪੋਪਲੀ ਪਰਿਵਾਰ ਵੱਲੋਂ ਲਾਏ ਦੋਸ਼ ਨਕਾਰੇ

ਵਿਜੀਲੈਂਸ ਨੇ ਪੋਪਲੀ ਪਰਿਵਾਰ ਵੱਲੋਂ ਲਾਏ ਦੋਸ਼ ਨਕਾਰੇ

ਵਿਜੀਲੈਂਸ ਵੱਲੋਂ ਸੰਜੈ ਪੋਪਲੀ ਦੀ ਰਿਹਾਇਸ਼ ’ਚੋਂ ਬਰਾਮਦ ਹੋਇਆ ਸੋਨਾ, ਚਾਂਦੀ ਤੇ ਨਕਦੀ।

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 25 ਜੂਨ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਆਈਏਐਸ ਅਫ਼ਸਰ ਸੰਜੈ ਪੋਪਲੀ ਦੇ ਬੇਟੇ ਦੀ ਮੌਤ ਸਬੰਧੀ ਵਿਜੀਲੈਂਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਅੱਜ ਸ਼ਾਮ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਭਵਨ ’ਚ ਵਿਜੀਲੈਂਸ ਦੇ ਜਾਂਚ ਅਧਿਕਾਰੀ ਅਜੈ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਕਾਰਤਿਕ ਪੋਪਲੀ ਦੀ ਮੌਤ ਦੀ ਘਟਨਾ ਉਨ੍ਹਾਂ (ਵਿਜੀਲੈਂਸ ਟੀਮ) ਦੇ ਉੱਥੋਂ ਵਾਪਸ ਆ ਜਾਣ ਮਗਰੋਂ ਵਾਪਰੀ ਹੈ। ਉਨ੍ਹਾਂ ਨੂੰ ਕਿਸੇ ਨੇ ਟੀਵੀ ’ਤੇ ਚੱਲ ਰਹੀ ਖ਼ਬਰ ਬਾਰੇ ਫੋਨ ’ਤੇ ਦੱਸਿਆ ਸੀ। ਵਿਜੀਲੈਂਸ ਅਧਿਕਾਰੀ ਨੇ ਕਿਹਾ ਕਿ ਵਿਭਾਗ ਦੀ ਟੀਮ ਮੁਲਜ਼ਮ ਸੰਜੈ ਪੋਪਲੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਕਾਰਵਾਈ ਲਈ ਗਈ ਸੀ ਪਰ ਟੀਮ ਬਾਹਰ ਵਿਹੜੇ ਵਿੱਚ ਹੀ ਰਹੀ ਤੇ ਕਮਰਿਆਂ ਅੰਦਰ ਨਹੀਂ ਗਈ। ਉਨ੍ਹਾਂ ਦੱਸਿਆ ਕਿ ਸਾਰੀ ਕਾਰਵਾਈ ਯੂਟੀ ਪੁਲੀਸ ਦੇ ਇੱਕ ਸਬ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਮੌਜੂਦਗੀ ਵਿੱਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬਾਕਾਇਦਾ ਨਿਯਮਾਂ ਤਹਿਤ ਸੈਕਟਰ-11 ਦੇ ਥਾਣੇ ਵਿੱਚ ਸੂਚਨਾ ਦਰਜ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਲਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ। ਵਿਜੀਲੈਂਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਤਲਾਸ਼ੀ ਦੌਰਾਨ ਕਾਰਤਿਕ ਦੀ ਵਿਜੀਲੈਂਸ ਨਾਲ ਕਿਸੇ ਕਿਸਮ ਦੀ ਬਹਿਸ ਜਾਂ ਹੱਥੋਪਾਈ ਨਹੀਂ ਹੋਈ। ਵਿਜੀਲੈਂਸ ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਟੀਮ ਨੇ ਹੁਣ ਤੱਕ ਕਾਰਤਿਕ ਤੋਂ ਪੁੱਛ ਪੜਤਾਲ ਨਹੀਂ ਕੀਤੀ। ਸਗੋਂ ਉਹ (ਕਾਰਤਿਕ) ਖ਼ੁਦ ਰੋਜ਼ਾਨਾ ਵਿਜੀਲੈਂਸ ਭਵਨ ਪਹੁੰਚ ਜਾਂਦਾ ਸੀ ਅਤੇ ਆਪਣੇ ਪਿਤਾ ਨੂੰ ਮਿਲਣ ਦੀ ਜ਼ਿੱਦ ਕਰਦਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All